Bathinda,(Azad Soch News):- ਬਠਿੰਡਾ (Bathinda) ਦੇ ਕਸਬਾ ਰਾਮਾ ਮੰਡੀ ਨੇੜਲੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (Sri Guru Gobind Singh Refinery) ਵਿੱਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ ਹੈ,ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖਣ ਨੂੰ ਮਿਲੀਆਂ ਹਨ,ਰਿਫਾਇਨਰੀ ਅੰਦਰ ਕਿਸੇ ਵੀ ਵਿਅਕਤੀ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ,ਸੁਰੱਖਿਆ ਕਰਮੀਆਂ ਵੱਲੋਂ ਰਿਫਾਇਨਰੀ ਦੇ ਮੁੱਖ ਗੇਟ ਬੰਦ ਕਰ ਦਿੱਤੇ ਹਨ,ਰਿਫਾਇਨਰੀ ਦੇ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੀ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ,ਫਿਲਹਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।