
Chandigarh,(Punjab Today News Ca):- ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ,ਪੰਜਾਬ ਨਿਵੇਸ਼ਕ ਸੰਮੇਲਨ-2023 (Punjab Investors Summit-2023) ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ (Hinduja Group) ਦਾ ਵਫ਼ਦ ਮਿਲਿਆ ਜਿਸ ਵਿੱਚ ਐਸ.ਕੇ. ਚੱਢਾ ਸੀਨੀਅਰ ਐਡਵਾਈਜ਼ਰ ਹਿੰਦੂਜਾ ਗਰੁੱਪ,ਪਿਯੂਸ਼ ਜ਼ੋਨਲ ਹੈਡ ਅਸ਼ੋਕ ਲੇਅਲੈਂਡ,ਅਮਨ ਖੰਨਾ ਬਿਜ਼ਨਸ ਹੈਡ ਮਾਈਂਡ ਸਪੇਸ,ਨਰੇਸ਼ ਅਰੋੜਾ ਜ਼ੋਨਲ ਮੈਨੇਜਰ ਇੰਡਸਇੰਡ ਬੈਂਕ ਅਤੇ ਸਚਿਨ ਨਿਝਾਵਨ ਚੀਫ਼ ਕਮਰਸ਼ੀਅਲ ਆਫ਼ਿਸਰ ਸਵਿੱਚ ਮੋਬੀਲਿਟੀ ਸ਼ਾਮਲ ਸਨ।
ਉਨ੍ਹਾਂ ਕੈਬਨਿਟ ਮੰਤਰੀ ਨੂੰ ਕੰਪਨੀ ਦੇ ਉਤਪਾਦਾਂ ਦੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨ ਨੀਤੀ ਲਿਆਂਦੀ ਗਈ ਹੈ,ਇਸ ਲਈ ਕੰਪਨੀ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਤਹਿਤ ਛੋਟੀ ਬੱਸ ਬਣਾਉਣ ਦੀ ਇੱਛਾ ਰੱਖਦੀ ਹੈ,ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨਾਲ ਭਾਈਵਾਲੀ ਕਰਕੇ ਸੂਬੇ ਵਿੱਚ ਡਰਾਈਵਰ ਟ੍ਰੇਨਿੰਗ ਇੰਸਟੀਚਿਊਟ (Driver Training Institute) ਵੀ ਖੋਲ੍ਹਣ ਲਈ ਤਿਆਰ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Cabinet Minister Laljit Singh Bhullar) ਨੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ.ਈ.ਵੀ.ਪੀ.)-2022 ਵਾਹਨਾਂ (Punjab Electric Vehicle Policy (PEVP)-2022 Vehicles) ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬਣਾਈ ਗਈ ਹੈ,ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ,ਬੁਨਿਆਦੀ ਢਾਂਚੇ ਦਾ ਨਿਰਮਾਣ,ਖੋਜ ਅਤੇ ਵਿਕਾਸ,ਰੋਜ਼ਗਾਰ ਦੇ ਮੌਕੇ,ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ,ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ।