asd
spot_img
Monday, September 9, 2024
spot_img
spot_imgspot_imgspot_imgspot_img
Homeਪੰਜਾਬਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ‘ਚ ਮੁੜ...

ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ‘ਚ ਮੁੜ ਬੈਨ ਹੋਇਆ

PUNJAB TODAY NEWS CA:-

PATIALA,(PUNJAB TODAY NEWS CA):-  ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ (Amritpal Singh) ਦਾ ਇੰਸਟਾਗ੍ਰਾਮ ਅਕਾਊਂਟ (Instagram Account) ਭਾਰਤ ‘ਚ ਮੁੜ ਬੈਨ ਹੋਇਆ ਹੈ,ਇਹ ਅਕਾਊਂਟ ਅੱਜ ਮੁੜ ਬੈਨ ਹੋਇਆ ਹੈ,ਇਹ ਵੀ ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ 28 ਦਸੰਬਰ ਨੂੰ ਬੈਨ ਕੀਤਾ ਗਿਆ ਸੀ,ਪਰੰਤੂ ਬਾਅਦ ਵਿੱਚ ਇਸ ਨੂੰ ਚਲਾ ਦਿੱਤਾ ਗਿਆ ਸੀ।

ਅਜੇ ਤੱਕ ਇਸਦੇ 2 ਕਾਰਨ ਉਭਰ ਕੇ ਸਾਹਮਣੇ ਆ ਰਹੇ ਹਨ ਕਿ ਕੀ ਇਹ ਅੰਮ੍ਰਿਤਪਾਲ ਸਿੰਘ ਵਿਰੁੱਧ ਸਿ਼ਕਾਇਤਾਂ ਹੋਣ ਕਾਰਨ ਬੰਦ ਕਰਵਾਇਆ ਗਿਆ ਹੈ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੋਣ ਕਾਰਨ ਬੰਦ ਹੋਇਆ ਹੈ,ਕਿਉਂਕਿ ਅਜਨਾਲਾ ਘਟਨਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਵੀ ਕਿਹਾ ਸੀ ਕਿ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਅਸ਼ਾਂਤੀ ਨਹੀਂ ਫੈਲਾਉਣ ਦਿੱਤੀ ਜਾਵੇਗੀ।

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪਿਛਲੇ ਸਾਲ 2022 ਵਿੱਚ ਅਕਤੂਬਰ ਦੇ ਪਹਿਲੇ ਹਫ਼ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਸੀ,ਉਸ ਸਮੇਂ ਇੱਕ ਪੱਤਰਕਾਰ ਨੇ ਵੀ ਅੰਮ੍ਰਿਤਪਾਲ ਸਿੰਘ ਵਿਰੁੱਧ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਾਇਆ ਸੀ ਅਤੇ ਸਿਕਾਇਤ ਦਰਜ ਕਰਵਾਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments