spot_img
Friday, April 26, 2024
spot_img
spot_imgspot_imgspot_imgspot_img
Homeਮਨੌਰੰਜਨਮੁਕੇਸ਼ ਅੰਬਾਨੀ,ਅਮਿਤਾਭ ਬੱਚਨ ਅਤੇ ਧਰਮਿੰਦਰ ਦੇ ਘਰ ਨੂੰ ਉਡਾਉਣ ਦੀ ਮਿਲੀ ਧਮਕੀ

ਮੁਕੇਸ਼ ਅੰਬਾਨੀ,ਅਮਿਤਾਭ ਬੱਚਨ ਅਤੇ ਧਰਮਿੰਦਰ ਦੇ ਘਰ ਨੂੰ ਉਡਾਉਣ ਦੀ ਮਿਲੀ ਧਮਕੀ

PUNJAB TODAY NEWS CA:-

NEW MUMBAI,(PUNJAB TODAY NEWS CA):- ਮਹਾਰਾਸ਼ਟਰ ਦੇ ਨਾਗਪੁਰ ਪੁਲਿਸ ਕੰਟਰੋਲ (Nagpur Police Control) ‘ਚ ਇਕ ਵਿਅਕਤੀ ਨੇ ਅਜਿਹੀ ਕਾਲ ਕੀਤੀ ਕਿ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ,ਇਸ ਫੋਨ ਕਾਲ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਮੁੰਬਈ ਦੇ ਮਸ਼ਹੂਰ ਲੋਕਾਂ ਦੇ ਘਰ ਬੰਬ ਨਾਲ ਉਡਾਉਣ ਦੀ ਗੱਲ ਕਹੀ ਹੈ,ਇਸ ਵਿੱਚ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ,ਫਿਲਮ ਅਦਾਕਾਰ ਅਮਿਤਾਭ ਬੱਚਨ ਅਤੇ ਧਰਮਿੰਦਰ ਸ਼ਾਮਲ ਹਨ।

ਸੂਤਰਾਂ ਦੇ ਮੁਤਾਬਕ ਫੋਨ ਕਰਨ ਵਾਲੇ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਮੁਕੇਸ਼ ਅੰਬਾਨੀ ਦੇ ਬੰਗਲੇ ਐਂਟੀਲੀਆ ‘ਚ ਧਮਾਕਾ ਹੋਵੇਗਾ,ਇਸ ਤੋਂ ਇਲਾਵਾ ਫੋਨ ਕਰਨ ਵਾਲੇ ਨੇ ਕਿਹਾ ਕਿ ਅਮਿਤਾਭ ਬੱਚਨ ਦੇ ਘਰ ਅਤੇ ਬਾਲੀਵੁੱਡ ਐਕਟਰ ਧਰਮਿੰਦਰ ਦੇ ਘਰ ‘ਚ ਧਮਾਕਾ ਹੋਵੇਗਾ,ਕਾਲ ਆਉਣ ਤੋਂ ਬਾਅਦ ਨਾਗਪੁਰ ਪੁਲਿਸ ਨੇ ਇਸ ਦੀ ਜਾਣਕਾਰੀ ਮੁੰਬਈ ਪੁਲਸ ਨੂੰ ਦਿੱਤੀ,ਉੱਥੇ ਹੀ ਮੁੰਬਈ ਪੁਲਿਸ ਕਾਲਰ (Mumbai Police Caller) ਨੂੰ ਟਰੇਸ ਕਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ।

ਕਿਸੇ ਅਣਪਛਾਤੇ ਵਿਅਕਤੀ ਨੇ ਨਾਗਪੁਰ ਪੁਲਿਸ ਕੰਟਰੋਲ ਰੂਮ (Nagpur Police Control Room) ਨੂੰ ਫ਼ੋਨ ਕਰਕੇ ਕਿਹਾ ਕਿ ਕਾਰੋਬਾਰੀ ਮੁਕੇਸ਼ ਅੰਬਾਨੀ, ਫ਼ਿਲਮ ਅਦਾਕਾਰ ਧਰਮਿੰਦਰ ਅਤੇ ਅਮਿਤਾਭ ਬੱਚਨ ਦੇ ਘਰ ਦੇ ਬਾਹਰ ਬੰਬ ਰੱਖੇ ਗਏ ਹਨ,ਇਸ ਤੋਂ ਬਾਅਦ ਨਾਗਪੁਰ ਪੁਲਿਸ (Nagpur Police) ਨੇ ਇਹ ਅਲਰਟ ਮੁੰਬਈ ਪੁਲਿਸ (Alert Mumbai Police) ਨੂੰ ਭੇਜਿਆ ਅਤੇ ਪੁਲਿਸ ਤੁਰੰਤ ਅਲਰਟ ਹੋ ਕੇ ਬੰਬ ਨਿਰੋਧਕ ਦਸਤੇ ਦੇ ਨਾਲ ਮਿਲ ਕੇ ਸਾਰੀਆਂ ਥਾਵਾਂ ਦੀ ਤਲਾਸ਼ੀ ਲੈ ਰਹੀ ਹੈ,ਇਸ ਤੋਂ ਇਲਾਵਾ ਫੋਨ ਕਰਨ ਵਾਲੇ ਨੇ ਇਹ ਵੀ ਦਾਅਵਾ ਕੀਤਾ ਕਿ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ 25 ਹਥਿਆਰਬੰਦ ਵਿਅਕਤੀ ਮੁੰਬਈ ਦੇ ਦਾਦਰ ਪਹੁੰਚੇ ਹੋਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments