PATIALA,(PUNJAB TODAY NEWS CA):- ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ‘ਚ ਬੀਤੇ ਦਿਨੀਂ ਹੋਏ ਕਤਲ ਕਾਂਡ (Murder Case) ਨੂੰ ਪੁਲਿਸ (Police) ਨੇ ਸੁਲਝਾ ਲਿਆ ਹੈ,ਪੁਲਿਸ ਨੇ ਇਸ ਮਾਮਲੇ ‘ਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ ‘ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ,ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਵਰੁਣ ਸ਼ਰਮਾ (SSP Varun Sharma) ਨੇ ਦੱਸਿਆ ਕਿ ਬੀਤੇ ਦਿਨ ਯੂਨੀਵਰਸਿਟੀ ਵਿਚ ਕੁਝ ਨੌਜਵਾਨਾਂ ਵੱਲੋਂ ਨਵਜੋਤ ਸਿੰਘ ਨਾਂਅ ਦੇ ਨੌਜਵਾਨ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ,ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ ਜੁਗਨੂੰ ਵਾਸੀ ਸਾਹਿਬ ਨਗਰ ਥੇੜੀ ਪਟਿਆਲਾ,ਮੋਹਿਤ ਕੰਬੋਜ ਵਾਸੀ ਜ਼ਿਲ੍ਹਾ ਫਾਜ਼ਿਲਕਾ,ਸੰਜੋਤ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਹਰਵਿੰਦਰ ਸਿੰਘ ਵਾਸੀ ਮੋਰਾਂਵਾਲੀ,ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ,ਐਸਐਸਪੀ ਪਟਿਆਲਾ ਵਰੁਣ ਸ਼ਰਮਾ (SSP Patiala Varun Sharma) ਨੇ ਦੱਸਿਆ ਕਿ ਮੋਹਿਤ ਆਪਣੇ ਚਾਰ ਸਾਥੀਆਂ ਸਮੇਤ ਜ਼ਖ਼ਮੀ ਨੌਜਵਾਨ ਗੁਰਵਿੰਦਰ ਸਿੰਘ ਦੇ ਨਾਲ ਕਿਰਾਏ ’ਤੇ ਰਹਿੰਦਾ ਸੀ,ਕੋਠੀ ਦੇ ਬਿਜਲੀ ਬਿੱਲ ਨੂੰ ਲੈ ਕੇ ਮੋਹਿਤ ਅਤੇ ਗੁਰਵਿੰਦਰ ਸਿੰਘ ਵਿਚਕਾਰ ਲੜਾਈ ਹੋ ਗਈ ਸੀ,ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਹੋਏ ਝਗੜੇ ਦੌਰਾਨ ਨਵਜੋਤ ਸਿੰਘ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ,ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।