
Chandigarh/New Delhi,(Punjab Today News Ca):- ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Minister Kuldeep Singh Dhaliwal) ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਦੋਵਾਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ,ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਇੱਥੇ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓ.ਸੀ.ਆਈ.) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂ.ਐਸ.ਏ ਵਿੱਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮੀਰੀਕੀ ਸ਼ਹਿਰਾਂ ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ, ਸੀਆਟਲ ਅਤੇ ਸਾਨ ਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ।