AMRTISAR SAHIB,(PUNJAB TODAY NEWS CA):- ਅੰਮ੍ਰਿਤਪਾਲ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ,ਦੱਸ ਦਈਏ ਕਿ ਅਜਨਾਲਾ ਥਾਣੇ ਦੇ ਘਿਰਾਓ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੀ ਪਾਲਕੀ ਲੈ ਜਾਣ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ,ਇਸ ਮਾਮਲੇ ਉਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਮੇਟੀ ਬਣਾਈ ਗਈ ਹੈ,ਜੋ ਘੋਖ ਪਿੱਛੋਂ ਆਪਣੀ ਰਿਪੋਰਟ ਸੌਂਪੇਗੀ,ਇਸ ਕਮੇਟੀ ਦੀ ਰਿਪੋਰਟ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੀਟਿੰਗ ਕਾਫੀ ਚਰਚਾ ਵਿਚ ਹੈ।
ਦੱਸ ਦਈਏ ਕਿ ਖੁਫੀਆ ਜਾਣਕਾਰੀ ਅਨੁਸਾਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਉਤੇ ਹਮਲਾ ਹੋਣ ਦੀ ਸੰਭਾਵਨਾ ਹੈ,ਜਿਸ ਦੇ ਜਵਾਬ ਵਿਚ ਅੰਮ੍ਰਿਤਪਾਲ ਸਿੰਘ ਨੇ ਆਖਿਆ ਹੈ ਕਿ ਆਈ ਮੌਤ ਨੂੰ ਕੋਈ ਟਾਲ ਨਹੀਂ ਸਕਦਾ,ਉਨ੍ਹਾਂ ਆਖਿਆ ਕਿ ਹਰਿਮੰਦਰ ਸਾਹਿਬ ਜੀ (Harmandir Sahib Ji) ਆਉਣਾ ਹਰ ਸਿੱਖ ਦਾ ਫਰਜ਼ ਹੈ,ਅਸੀਂ ਵੀ ਦਰਸ਼ਨ-ਮੇਲੇ ਕਰਨ ਆਏ ਹਾਂ,ਉਧਰ ਕੇਂਦਰੀ ਖੁਫੀਆ ਏਜੰਸੀਆਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਹਮਲਾ ਹੋਣ ਦੀ ਸੰਭਾਵਨਾ ਹੈ ਅਤੇ ਪੰਜਾਬ ਪੁਲਿਸ ਨੂੰ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।