NEW DELHI,(PUNJAB TODAY NEWS CA):- ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister of Delhi Manish Sisodia) ਨੇ ਰਾਉਸ ਐਵੇਨਿਊ ਕੋਰਟ (Rouse Avenue Court) ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ,ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਦੀ ਸਲਾਹ ‘ਤੇ ਹੇਠਲੀ ਅਦਾਲਤ ‘ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ,ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ,’ਆਪ’ ਨੇਤਾ ਇਸ ਸਮੇਂ 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਹਨ,ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਓ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ,ਸੁਪਰੀਮ ਕੋਰਟ ਨੇ ਕਿਹਾ ਕਿ ਉਹ ਪਹਿਲਾਂ ਹੇਠਲੀ ਅਦਾਲਤ ਵਿੱਚ ਜਾਵੇ।