spot_img
Saturday, May 11, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਮਾਣ ਵਧਾਇਆ ਕੈਨੇਡਾ ਦੇ ਅਲਬਰਟਾ ’ਚ...

ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਮਾਣ ਵਧਾਇਆ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ

Punjab Today News Ca:-

Alberta,(Punjab Today News Ca):- ਐਲਬਰਟਾ (Alberta) ‘ਚ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੁੰ ਚੁਕਾਈ ਗਈ,ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) (Advocacy (Masters of Law)) ਕੀਤੀ ਹੋਈ ਹੈ,ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਦੇ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ। 

ਇਸ ਦੌਰਾਨ ਬੈਰਿਸਟਰ ਸਾਲਿਸਟਰ ਗੁਲਵਿਰਕ ਮੈਡਮ, ਜਿੰਨਾ ਨੇ ਸੱਤੀ ਨੂੰ ਪੜ੍ਹਾਇਆ, ਉਨ੍ਹਾਂ ਨੇ ਦੱਸਿਆ ਕਿ ਸਤਿੰਦਰ ਬਹੁਤ ਹੀ ਮਿਹਨਤੀ ਕੁੜੀ ਹੈ,ਬੈਰਿਸਟਰ ਸਾਲਿਸਟਰ (Barrister Solicitor) ਬਣ ਕੇ ਉਸ ਨੇ ਕੁੜੀਆਂ ਲਈ ਮਿਸਾਲ ਕਾਇਮ ਕੀਤੀ ਹੈ,ਕੈਲਗਰੀ ਤੋਂ ਵਕੀਲ ਗੁਰਪ੍ਰੀਤ ਔਲਖ ਨੇ ਉਨਾਂ ਨੂੰ ਲਾਅ ਦੀਆਂ ਬਾਰੀਕੀਆਂ ਬਾਰੇ ਦੱਸਿਆ,ਸੱਤੀ ਮੁਤਾਬਕ ਜਸਵੰਤ ਮਾਂਗਟ ਹੀ ਸਨ,ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ,ਪੰਜਾਬੀ ਇੰਡਸਟਰੀ (Punjabi Industry) ਦੇ ਇਤਿਹਾਸ ’ਚ ਪਹਿਲੀ ਵਾਰ ਹੈ ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ,ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ,ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments