
Amritsar Sahib,(Punjab Today News Ca):- ਅੰਮ੍ਰਿਤਸਰ ‘ਚ ਪੰਜਾਬ ਨੈਸ਼ਨਲ ਬੈਂਕ (Punjab National Bank) ‘ਚ ਅਚਾਨਕ ਅੱਗ ਲੱਗ ਗਈ,ਧੂੰਆਂ ਉੱਠਦਾ ਦੇਖ ਕੇ ਸੁਰੱਖਿਆ ਕਰਮਚਾਰੀਆਂ ਵੱਲੋਂ ਇਸ ਦੀ ਸੂਚਨਾ ਬੈਂਕ ਕਰਮਚਾਰੀਆਂ ਨੂੰ ਦਿੱਤੀ ਗਈ,ਸਹੀ ਸਮੇਂ ‘ਤੇ ਸੂਚਨਾ ਮਿਲਣ ਕਾਰਨ ਅੱਗ ਲੱਗਣ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋਇਆ ਅਤੇ ਅੱਗ ‘ਤੇ ਵੀ ਜਲਦੀ ਹੀ ਕਾਬੂ ਪਾ ਲਿਆ ਗਿਆ,ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ,ਪੰਜਾਬ ਨੈਸ਼ਨਲ ਬੈਂਕ ਦੀ ਰਣਜੀਤ ਐਵੇਨਿਊ ਸ਼ਾਖਾ (Ranjit Avenue Branch) ਵਿੱਚ ਵਾਪਰੀ ਹੈ,ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੁਰੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਵੇਰੇ ਬੈਂਕ ਵਿੱਚੋਂ ਧੂੰਆਂ ਨਿਕਲਣ ਦੀ ਸੂਚਨਾ ਮਿਲੀ ਸੀ,ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ,ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ 15 ਮਿੰਟਾਂ ਵਿੱਚ ਮੌਕੇ ‘ਤੇ ਪਹੁੰਚ ਗਈ ਅਤੇ ਅੱਧੇ ਘੰਟੇ ‘ਚ ਅੱਗ ‘ਤੇ ਕਾਬੂ ਪਾ ਲਿਆ।