Sri Anandpur Sahib,(Punjab Today News Ca):- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ (Guru Nagar Sri Anandpur Sahib) ਦੇ ਦੌਰੇ ‘ਤੇ ਹਨ,ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Holy Land Takht Sri Kesgarh Sahib) ਵਿਖੇ ਨਤਮਸਤਕ ਹੋਏ,ਇਸ ਦੌਰਾਨ ਹੋਲਾ-ਮਹੱਲਾ ਮੌਕੇ ਉਨ੍ਹਾਂ ਹਾਜ਼ਰੀ ਲਗਵਾਈ,ਇਸ ਦੇ ਨਾਲ ਹੀ ਉਨ੍ਹਾਂ ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ,ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਵਾਂਗੇ,21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ,ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ,ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।