spot_img
Monday, April 29, 2024
spot_img
spot_imgspot_imgspot_imgspot_img
Homeਪੰਜਾਬਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ,ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ...

ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ,ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

Punjab Today News Ca:-

Sri Anandpur Sahib,(Punjab Today News Ca):- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ (Guru Nagar Sri Anandpur Sahib) ਦੇ ਦੌਰੇ ‘ਤੇ ਹਨ,ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Holy Land Takht Sri Kesgarh Sahib) ਵਿਖੇ ਨਤਮਸਤਕ ਹੋਏ,ਇਸ ਦੌਰਾਨ ਹੋਲਾ-ਮਹੱਲਾ ਮੌਕੇ ਉਨ੍ਹਾਂ ਹਾਜ਼ਰੀ ਲਗਵਾਈ,ਇਸ ਦੇ ਨਾਲ ਹੀ ਉਨ੍ਹਾਂ ਮੌਕੇ ‘ਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ,ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਵਾਂਗੇ,21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖਾਲਸੇ ਦੀ ਜਨਮ ਭੂਮੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ,ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ,ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments