Sri Anandpur Sahib,(Punjab Today News):- ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ-ਮਹੱਲਾ ਦੇਖਣ ਗਏ ਐੱਨਆਰਆਈ ਸਿੰਘ ਦੇ ਕਤਲ ਦੇ ਮਾਮਲੇ ‘ਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) ‘ਤੇ ਕੁੱਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਉਸ ਦੀ ਮੌਤ ਹੋ ਗਈ,ਉਹ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ 5 ਮਾਰਚ ਨੂੰ ਹੋਲਾ-ਮੁਹੱਲਾ ਦੇਖਣ ਲਈ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਗਿਆ ਸੀ,ਰਸਤੇ ਵਿੱਚ ਕੁਝ ਲੋਕ ਆਪਣੀ ਕਾਰ ਵਿੱਚ ਅਸ਼ਲੀਲ ਗੀਤ ਚਲਾ ਰਹੇ ਸਨ,ਪ੍ਰਦੀਪ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ,ਇਸ ‘ਤੇ ਕਾਰ ਸਵਾਰਾਂ ਨੇ ਗੁੱਸੇ ‘ਚ ਆ ਕੇ ਪ੍ਰਦੀਪ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।
ਬੇਟੇ ਦੇ ਕਤਲ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ,ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ,ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿਚ ਰਹਿੰਦੀ ਹੈ,ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ,ਪਰਿਵਾਰ ਨੇ ਮੁਲਜ਼ਮਾਂ ਦੇ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।