Anandpur Sahib,(Punjab Today News Ca):- ਖਾਲਸਾ ਦੀ ਜਨਮ ਭੂਮੀ ਅਨੰਦਪੁਰ ਸਾਹਿਬ (Anandpur Sahib) ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ,ਪਿਛਲੇ ਕਈ ਦਿਨਾਂ ਤੋਂ ਸ਼ੁਰੂ ਹੋਏ ਸਮਾਗਮਾਂ ਦੀ ਅੱਜ ਸਮਾਪਤੀ ਹੈ,ਅੱਜ ਆਖਰੀ ਦਿਨ ਵੱਡੀ ਗਿਣਤੀ ਸੰਗਤ ਪਹੁੰਚੀ ਹੋਈ ਹੈ,ਅੱਜ ਸ਼੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ,ਇਸ ਮਗਰੋਂ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ,ਅੱਜ ਹੋਲੇ ਮਹੱਲੇ ਦੇ ਤੀਜੇ ਤੇ ਆਖਰੀ ਦਿਨ ਵੱਡੀ ਗਿਣਤੀ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰ ਰਹੀ ਹੈ,ਇਸ ਵਾਰ ਸਭ ਤੋਂ ਵੱਡੀ ਗਿਣਤੀ ਨੌਜਵਾਨਾਂ ਦੀ ਹੈ,ਬਹੁਤੇ ਨੌਜਵਾਨਾਂ ਨੇ ਵਾਹਨਾਂ ਉੱਪਰ ਕੇਸਰੀ ਨਿਸ਼ਾਨ ਲਾਏ ਹੋਏ ਹਨ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮੈਨੇਜਮੈਂਟ ਵਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਗਏ,ਇੱਥੇ ਦਿਨ ਰਾਤ ਧਾਰਮਿਕ ਸਮਾਗਮਾਂ ਦਾ ਦੌਰ ਚਲਦਾ ਰਿਹਾ ਤੇ ਅੰਮ੍ਰਿਤ ਸੰਚਾਰ ਕੀਤਾ ਗਿਆ,ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਅੰਮ੍ਰਿਤ ਛਕਿਆ, ਸੰਗਤ ਦੀ ਸਹੂਲਤ ਲਈ ਰਿਹਾਇਸ਼, ਲੰਗਰ, ਜੋੜੇ ਘਰ, ਗੱਠੜੀ ਘਰ ਆਦਿ ਦੇ ਇੰਤਜ਼ਾਮ ਵੱਡੇ ਪੱਧਰ ’ਤੇ ਕੀਤੇ ਗਏ,ਇਥੇ ਥਾਂ ਥਾਂ ’ਤੇ ਲੰਗਰ ਲਾਏ ਗਏ।