Chandigarh, March 10 (Punjab Today News Ca):- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ,ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ,ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।
ਖੇਡ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ,ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ,ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।