
Jalandhar,(Punjab Today News Ca):- ਜਲੰਧਰ ਪੁਲਿਸ (Jalandhar Police) ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ (Happy Raikoti) ਖਿਲਾਫ ਸ਼ਿਕਾਇਤ ਦਿੱਤੀ ਗਈ ਹੈ,ਇਸ ‘ਚ ਰਾਏਕੋਟੀ ‘ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ,ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ।
ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ,ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ,ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਦਾ ਹੌਂਸਲਾ ਘਟਦਾ ਹੈ,ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ।
ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ,ਪੰਜਾਬ ਸਰਕਾਰ (Punjab Govt) ਨੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ,ਸ਼ਿਕਾਇਤਕਰਤਾਵਾਂ ਨੇ ਯੂ-ਟਿਊਬ (YouTube) ‘ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ,ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗੀਤ ਨੂੰ ਯੂਟਿਊਬ (YouTube) ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।