CHANDIGARH,(PUNJAB TODAY NEWS CA):- ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Chairperson Manisha Gulati) ਦੀ ਫਿਰ ਛੁੱਟੀ ਹੋ ਸਕਦੀ ਹੈ,ਪੰਜਾਬ ਸਰਕਾਰ (Punjab Govt) ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਰਾਹ ਪੱਧਰਾ ਕਰਦਿਆਂ ਕਾਰਜਕਾਲ ਦੀ ਮਿਆਦ ਵਿੱਚ ਵਾਧੇ ਦਾ ਫੈਸਲਾ ਵਾਪਸ ਲੈ ਲਿਆ ਹੈ,ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਪਿਛਲੀ ਕਾਂਗਰਸ ਸਰਕਾਰ ਨੇ ਵਧਾਈ ਸੀ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਵਿੱਚ ਵਾਧਾ ਕਰਨ ਦੇ ਹੁਕਮ ਭਗਵੰਤ ਸਰਕਾਰ ਨੇ ਵਾਪਸ ਲਏ ਹਨ,ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਸਰਕਾਰ ਨੇ ਜਾਰੀ ਕੀਤੇ ਸਨ, ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਵੂਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਅਡੀਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਤੋਂ ਇੱਕ ਵੱਡੀ ਰਾਹਤ ਮਿਲੀ ਸੀ,ਹਾਈਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ (Manisha Gulati Women’s Commission) ਦੀ ਚੇਅਰਮੈਨ ਬਣੀ ਰਹੇਗੀ,ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ (Punjab Govt) ਵੱਲੋਂ 6 ਮਹੀਨੇ ਪਹਿਲਾਂ ਉਨ੍ਹਾਂ ਦੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।