ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲੀਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਬੇਨਤੀ ਕੀਤੀ ਹੈ। ਪੁਲੀਸ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੁਲੀਸ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕੰਮ ਕਰ ਰਹੀ ਹੈ। ਪੁਲੀਸ ਵਲੋਂ ਲੋਕਾਂ ਨੂੰ ਜਾਅਲੀ ਖਬਰਾਂ ਤੇ ਨਫਰਤ ਭਰੇ ਭਾਸ਼ਣ ਨਾ ਫੈਲਾਉਣ ਦੀ ਵੀ ਅਪੀਲ ਕੀਤੀ ਹੈ।