
CHANDIGARH,(PUNJAB TODAY NEWS CA):- ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰੋਫੈਸਰ ਰੇਣੂ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ (Panjab University) ਦਾ ਸਥਾਈ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ,ਉਪ ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹੁੰਦੇ ਹਨ,ਇਸ ਤੋਂ ਪਹਿਲਾਂ ਪ੍ਰੋਫੈਸਰ ਰੇਣੂ ਵਿਗ ਡੀਨ ਆਫ ਯੂਨੀਵਰਸਿਟੀ ਇੰਸਟ੍ਰਕਸ਼ਨ (Professor Renu Vig Dean of University Instruction) ਸਨ,ਪੰਜਾਬ ਯੂਨੀਵਰਸਿਟੀ ਐਕਟ 1947 ਦੀ ਧਾਰਾ 10 ਤਹਿਤ ਪ੍ਰਾਪਤ ਸ਼ਕਤੀਆਂ ਦੀ ਪਾਲਣਾ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਪ੍ਰੋਫੈਸਰ ਵਿਗ ਨੂੰ 3 ਸਾਲ ਲਈ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ,ਪ੍ਰੋਫੈਸਰ ਰਾਜ ਕੁਮਾਰ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਅਦ ਰੇਣੂ ਵਿਗ ਨੂੰ 16 ਜਨਵਰੀ 2016 ਨੂੰ ਇਹ ਅਹੁਦਾ ਮਿਲਿਆ ਸੀ,ਲਗਭਗ ਢਾਈ ਮਹੀਨੇ ਬਾਅਦ ਹੁਣ ਉਨ੍ਹਾਂ ਨੂੰ ਸਥਾਈ ਵਾਈਸ ਚਾਂਸਲਰ (Vice Chancellor) ਬਣਾ ਦਿੱਤਾ ਗਿਆ ਹੈ,ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਨੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ 3 ਮੈਂਬਰੀ ਸਰਚ-ਕਮ-ਸਿਲੈਕਸ਼ਨ ਕਮੇਟੀ ਦਾ ਬੀਤੇ 21 ਮਾਰਚ ਨੂੰ ਗਠਨ ਕੀਤਾ ਸੀ,ਇਸ ਦੀ ਸਿਫਾਰਸ਼ ਦੇ ਆਧਾਰ ‘ਤੇ ਪ੍ਰੋਫੈਸਰ ਰੇਣੂ ਵਿਗ ਨੂੰ ਵਾਈਸ ਚਾਂਸਲਰ ਬਣਾਇਆ ਗਿਆ ਹੈ।