
NEW MUMBAI,(PUNJAB TODAY NEWS CA):- ਲਾਰੈਂਸ ਬਿਸ਼ਨੋਈ (Lawrence Bishnoi) ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ (Sanjay Raut) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ,ਜਿਸ ਤੋਂ ਬਾਅਦ ਸੰਜੇ ਰਾਉਤ (Sanjay Raut) ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ,ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ,ਪੁਲਿਸ ਨੇ ਦੱਸਿਆ ਕਿ ਸ਼ਿਵ ਸੈਨਾ (ਊਧਵ ਠਾਕਰੇ) ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ,ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਜੇ ਰਾਊਤ ਨੂੰ ਧਮਕੀ ਦਿੱਤੀ ਹੈ ਕਿ ਉਸਨੂੰ ਸਿੱਧੂ ਮੂਸੇਵਾਲਾ (Sidhu Moosewala) ਵਾਂਗ ਮਾਰ ਦਿੱਤਾ ਜਾਵੇਗਾ।
ਸੰਜੇ ਰਾਊਤ (Sanjay Raut) ਨੇ ਇਸ ਮਾਮਲੇ ‘ਚ ਸ਼ਿਕਾਇਤ ਦਰਜ ਕਰਵਾਈ ਹੈ,ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ,ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਰਾਊਤ ਨੂੰ ਭੇਜੇ ਧਮਕੀ ਭਰੇ ਸੰਦੇਸ਼ ‘ਚ ਕਿਹਾ ਗਿਆ ਹੈ ਕਿ ‘ਜੇਕਰ ਦਿੱਲੀ ‘ਚ ਮਿਲਿਆ ਤਾਂ ਏਕੇ 47 ਨਾਲ ਉਡਾ ਦੇਵਾਂਗਾ,’ ਨਾਲ ਹੀ ਕਿਹਾ ਕਿ ‘ਤੂੰ ਅਤੇ ਸਲਮਾਨ ਫਿਕਸ ਹੋ’,ਪੁਲਿਸ ਨੇ ਇਸ ਮਾਮਲੇ ‘ਚ ਇਕ ਸ਼ੱਕੀ ਵਿਅਕਤੀ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਹੈ,ਜਿਸ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ,ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।