spot_img
Thursday, May 9, 2024
spot_img
spot_imgspot_imgspot_imgspot_img
Homeਪੰਜਾਬਨਵੀਂ ਆਬਕਾਰੀ ਨੀਤੀ ਲਾਗੂ ਹੋਣ ਨਾਲ ਪੰਜਾਬ ’ਚ ਅੱਜ ਤੋਂ ਸ਼ਰਾਬ ਮਹਿੰਗੀ...

ਨਵੀਂ ਆਬਕਾਰੀ ਨੀਤੀ ਲਾਗੂ ਹੋਣ ਨਾਲ ਪੰਜਾਬ ’ਚ ਅੱਜ ਤੋਂ ਸ਼ਰਾਬ ਮਹਿੰਗੀ ਹੋ ਜਾਵੇਗੀ

PUNJAB TODAY NEWS CA:-

NEW DELHI,(PUNJAB TODAY NEWS CA):  ਨਵੀਂ ਆਬਕਾਰੀ ਨੀਤੀ ਲਾਗੂ (New Excise Policy Implemented) ਹੋਣ ਨਾਲ ਪੰਜਾਬ ’ਚ ਅੱਜ ਤੋਂ ਸ਼ਰਾਬ ਮਹਿੰਗੀ ਹੋ ਜਾਵੇਗੀ,ਸ਼ਰਾਬ ਦੇ ਸ਼ੌਕੀਨਾਂ ਲਈ ਇਹ ਝਟਕਾ ਦੇਣ ਵਾਲੀ ਖਬਰ ਹੋ ਸਕਦੀ ਹੈ,ਅੱਜ ਤੋਂ ਦੇਸੀ ਸ਼ਰਾਬ ਦੀ ਬੋਤਲ ਅੱਠ ਰੁਪਏ ਤੱਕ ਮਹਿੰਗੀ ਜਦੋਂਕਿ ਅੰਗਰੇਜ਼ੀ ਸ਼ਰਾਬ ਦੀ ਕੀਮਤ ਵਿੱਚ 20 ਰੁਪਏ ਤੱਕ ਦਾ ਵਾਧਾ ਕੀਤਾ ਗਿਆ,ਹਰ ਕੰਪਨੀ ਦੀ ਸ਼ਰਾਬ ਦੀ ਕੀਮਤ ਵਿਚ ਅਲੱਗ-ਅਲੱਗ ਤਰ੍ਹਾਂ ਦਾ ਵਾਧਾ ਹੋਵੇਗਾ,ਬੀਅਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ,ਆਬਕਾਰੀ ਮਹਿਕਮੇ ਵੱਲੋਂ ਐਤਕੀਂ ਵਿਦੇਸ਼ੀ ਸ਼ਰਾਬ ਦੀ ਕੀਮਤ ਵਿਚ ਕਟੌਤੀ ਕੀਤੀ ਗਈ ਹੈ।

‘ਆਬਕਾਰੀ ਮਹਿਕਮੇ ਵੱਲੋਂ ਇਨ੍ਹਾਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਐਕਸ ਡਿਸਟਿਲਰੀ ਕੀਮਤ ਵਿਚ 1.9 ਫ਼ੀਸਦੀ ਦੇ ਵਾਧੇ ਨੂੰ ਦੱਸਿਆ ਜਾ ਰਿਹਾ ਹੈ,ਪੰਜਾਬ ਸਰਕਾਰ ਨੇ ਸ਼ੁੱਕਰਵਾਰ ਸ਼ਾਮ ਤੱਕ ਸਾਲ 2023-24 ਲਈ ਸ਼ਰਾਬ ਦੇ ਸਾਰੇ ਠੇਕਿਆਂ ਦੀ ਸਫਲਤਾਪੂਰਵਕ ਨਿਲਾਮੀ ਕੀਤੀ,ਪਿਛਲੇ ਸਾਲ ਕਾਫੀ ਵਿਵਾਦਾਂ ਤੋਂ ਬਾਅਦ ਇਹ ਕੰਮ ਵਿੱਤੀ ਸਾਲ ਸ਼ੁਰੂ ਹੋਣ ਦੇ ਤਿੰਨ ਮਹੀਨਿਆਂ ਬਾਅਦ ਹੋ ਸਕਿਆ ਸੀ,ਇਸ ਸਾਲ ਸਰਕਾਰ ਨੂੰ ਆਬਕਾਰੀ ਨੀਤੀ ਤੋਂ 10,000 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਮਿਲਣ ਦੀ ਉਮੀਦ ਹੈ,ਸਾਲ 2022-23 ਵਿੱਚ ਵੀ ਸਰਕਾਰ ਨੇ 8814 ਕਰੋੜ ਰੁਪਏ ਦਾ ਮਾਲੀਆ ਹਾਸਲ ਕੀਤਾ ਹੈ, ਜੋ ਕਿ ਪਿਛਲੇ ਸਾਲ ਹਾਸਲ ਕੀਤੇ 6254 ਕਰੋੜ ਰੁਪਏ ਨਾਲੋਂ 42% ਵੱਧ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments