
PUNJAB TODAY NEWS CA:- ਪੰਜਾਬ ਪੁਲਿਸ (Punjab Police) ਦੀ 32 ਸਾਲਾ ਮੁਲਾਜਮ ਕੁਲਵਿੰਦਰ ਕੌਰ ਦੀ ਇੱਕ ਭਿਆਨਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਹੈ,ਕੁਲਵਿੰਦਰ ਕੌਰ ਦਾ ਵਿਆਹ 2 ਮਹੀਨੇ ਪਹਿਲਾਂ ਹੀ ਕੈਨੇਡਾ ਵਿੱਚ ਵਿਆਹ ਹੋਇਆ ਸੀ,ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਜੀਰੇ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ ਅਤੇ ਆਪਣੀ ਕਾਰ ਵਿੱਚ ਜਾ ਰਹੀ ਜਦੋਂ ਅਚਾਨਕ ਇੱਕ ਟਰਾਲੇ ਨਾਲ ਟਕਰਾਉਣ ਕਾਰਨ ਉਸਦੀ ਗੱਡੀ ਹਾਦਸਾਗ੍ਰਸਤ ਹੋ ਗਈ ਅਤੇ ਕੁਲਵਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ,ਕੁਲਵਿੰਦਰ ਕੌਰ ਦੀ ਗੱਡੀ ਦਾ ਅਗਲਾ ਹਿੱਸਾ ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਨੁਕਸਾਨਿਆਂ ਗਿਆ ਸੀ।