Patiala,2 March,(Punjab Today News Ca):- ਬੀਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ (Navjot Singh Sidhu Road Rage Case) ‘ਚ ਸਜਾ ਕੱਟ ਕੇ ਪਟਿਆਲਾ ਦੀ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ,ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਇਸ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ,19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ,ਨਵਜੋਤ ਸਿੰਘ ਸਿੱਧੂ ਦੀ ਸਜ਼ਾ 18 ਮਈ ਤੱਕ ਪੂਰੀ ਹੋਣੀ ਸੀ,ਪ੍ਰੰਤੂ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ,ਨਵਜੋਤ ਸਿੰਘ ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ,ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਹੀ ਖ਼ਤਮ ਹੋ ਗਈ ਹੈ,ਅੱਜ ਨਵਜੋਤ ਸਿੰਘ ਸਿੱਧੂ ਨੇ ਸ਼ੋਸ਼ਲ ਮੀਡੀਆ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਹ ਕੱਲ੍ਹ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾਣਗੇ ਤੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਕਰਨਗੇ।