
CHANDIGARH,(PUNJAB TODAY NEWS CA):- 24 ਲੱਖ ਹੈਕਟੇਅਰ ਰਕਬੇ ਵਿੱਚ ਖੇਤਾਂ ਵਿੱਚ ਖੜ੍ਹੀ ਕਣਕ ਦੀ ਫਸਲ ਦੇ ਉਤਪਾਦਨ ਵਿੱਚ ਇਸ ਸਾਲ 45 ਫੀਸਦੀ ਕਮੀ ਆਉਣ ਦੀ ਸੰਭਾਵਨਾ ਹੈ,ਅੰਕੜਿਆਂ ਅਨੁਸਾਰ ਸੂਬੇ ਵਿੱਚ ਕਰੀਬ 170 ਲੱਖ ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੁੰਦੀ ਹੈ,ਪਿਛਲੇ ਸਾਲ ਐਫਸੀਆਈ (FCI) ਸਮੇਤ ਵੱਖ-ਵੱਖ ਏਜੰਸੀਆਂ ਨੇ ਲਗਭਗ 96 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਸੀ ਅਤੇ ਰਾਜ ਦੀ ਆਰਥਿਕਤਾ ਵਿੱਚ 28,000 ਕਰੋੜ ਰੁਪਏ ਦਾ ਯੋਗਦਾਨ ਪਾਇਆ ਸੀ,ਇਸ ਵਾਰ ਬਰਸਾਤ ਕਾਰਨ ਹੋਏ ਨੁਕਸਾਨ ਕਾਰਨ ਇਸ ਵਾਰ 55 ਲੱਖ ਟਨ ਕਣਕ ਦੀ ਪੈਦਾਵਾਰ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
10 ਤੋਂ 12 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ,ਦੱਸਿਆ ਜਾਂਦਾ ਹੈ ਕਿ ਪੰਜਾਬ ਵਿੱਚ 1 ਏਕੜ ਵਿੱਚ 30 ਕੁਇੰਟਲ ਤੱਕ ਕਣਕ ਦੀ ਪੈਦਾਵਾਰ ਹੁੰਦੀ ਹੈ,ਇਸ ਵਾਰ 15 ਕੁਇੰਟਲ ਪ੍ਰਤੀ ਏਕੜ ਤੋਂ ਵੱਧ ਹੋਣ ਦਾ ਅਨੁਮਾਨ ਨਹੀਂ ਹੈ,ਸਰਕਾਰ ਨੇ ਕਿਸਾਨਾਂ ਨੂੰ ਹੋਏ ਨੁਕਸਾਨ ਲਈ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ,ਗਿਰਦਾਵਰੀ (Girdavari) ‘ਚ ਲੱਗੇ ਖੇਤੀਬਾੜੀ ਅਧਿਕਾਰੀਆਂ ਅਤੇ ਪਟਵਾਰੀਆਂ ਅਨੁਸਾਰ ਸੂਬੇ ‘ਚ ਘੱਟੋ-ਘੱਟ 15 ਫੀਸਦੀ ਅਤੇ ਵੱਧ ਤੋਂ ਵੱਧ 50 ਫੀਸਦੀ ਕਣਕ ਦਾ ਨੁਕਸਾਨ ਹੋਇਆ ਹੈ,ਜਦਕਿ ਕਿਸਾਨ ਹੋਰ ਨੁਕਸਾਨ ਹੋਣ ਦੀ ਗੱਲ ਕਹਿ ਰਹੇ ਹਨ।