NEW DELHI,(PUNJAB TODAY NEWS CA):- ਕੋਵਿਡ-19 (COVID-19) ਦੇ ਮਾਮਲਿਆਂ ਵਿੱਚ ਦੇਸ਼ ਵਿਆਪੀ ਵਧ ਰਹੇ ਰੁਝਾਨ ਕਾਰਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ,ਇਸ ਤੋਂ ਪਹਿਲਾਂ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਕੇਂਦਰ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਯਮਤ ਤੌਰ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕਰ ਰਿਹਾ ਹੈ।
ਦੱਸ ਦਈਏ ਕਿ ਭਾਰਤ ਵਿੱਚ ਇੱਕ ਦਿਨ ਵਿਚ ਕਰੋਨਾ ਦੇ 6,050 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ-19 (COVID-19) ਮਰੀਜ਼ਾਂ ਦੀ ਗਿਣਤੀ 4,47,45,104 ਹੋ ਗਈ ਹੈ। ਇਹ ਪਿਛਲੇ 203 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 28,303 ਹੋ ਗਈ ਹੈ।
ਪਿਛਲੇ ਸਾਲ 16 ਸਤੰਬਰ ਨੂੰ ਦੇਸ਼ ‘ਚ ਵਾਇਰਸ ਦੇ ਰੋਜ਼ਾਨਾ 6,298 ਮਾਮਲੇ ਸਾਹਮਣੇ ਆਏ ਸਨ,ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿੱਚ ਤਿੰਨ, ਕਰਨਾਟਕ ਤੇ ਰਾਜਸਥਾਨ ਵਿੱਚ ਦੋ-ਦੋ ਤੇ ਦਿੱਲੀ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋ ਗਈ,ਦੇਸ਼ ‘ਚ ਕਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 5,30,943 ਹੋ ਗਈ ਹੈ।