
Nankana Sahib,Pakistan,(Punjab Today News Ca):- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ (Khalsa Sajna Day) ਮੌਕੇ ਪੰਜਾਬ ਤੋਂ ਪਾਕਿਸਤਾਨ ਗਏ ਜਥੇ ਵਿੱਚੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ,ਗੁਰੂਧਾਮਾਂ ਦੇ ਦਰਸ਼ਨ ਕਰਨ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ,ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ,ਜਲਦ ਹੀ ਮ੍ਰਿਤਕ ਦੇਹ ਨੂੰ ਅਟਾਰੀ ਬਾਰਡਰ (Atari Border) ਰਾਹੀਂ ਭਾਰਤ ਭੇਜਣ ਦੇ ਯਤਨ ਕੀਤੇ ਜਾਣਗੇ,ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ,ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ 9 ਅਪਰੈਲ ਨੂੰ ਹੀ ਜਥੇਬੰਦੀ ਦੇ ਆਗੂ ਅਮਰਜੀਤ ਸਿੰਘ ਨਾਲ ਪਾਕਿਸਤਾਨ ਪਹੁੰਚ ਗਿਆ ਸੀ,ਹੁਣ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ,ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ (Nankana Sahib Hospital) ਵੱਲੋਂ ਜਾਰੀ ਕੀਤਾ ਗਿਆ ਸੀ,ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ,ਦੱਸ ਦੇਈਏ ਕਿ ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ (Khalsa Sajna Day) ਤੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ 9 ਅਪ੍ਰੈਲ ਨੂੰ ਭਾਰਤ ਤੋਂ 2475 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ (Jatha Attari-Wahga Border) ਰਸਤੇ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ,ਗੁਰਦੁਆਰਾ ਪੰਜਾ ਸਾਹਿਬ (Gurdwara Panja Sahib) ਵਿਖੇ 14 ਅਪਰੈਲ ਨੂੰ ਖਾਲਸਾ ਸਾਜਣਾ ਦਿਵਸ ਮਨਾਉਣ ਅਤੇ ਯਾਤਰਾ ਦੌਰਾਨ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 18 ਅਪਰੈਲ ਨੂੰ ਇਹ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਾਪਸ ਭਾਰਤ ਪਰਤੇਗਾ।