
Chandigarh,April 11 (Punjab Today News Ca):- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ (Punjab Police) ਨੇ ਅੱਜ ਸਵੇਰੇ 5.30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਲਿਆਂਦਾ,ਜਿਥੋਂ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ,ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ (Amritpal Singh) ਦੇ ਗ੍ਰਿਫਤਾਰ ਕੀਤੇ ਗਏ 8 ਹੋਰ ਸਾਥੀ ਵੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ,ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦਾ ਸਾਥੀ ਪਪਲਪ੍ਰੀਤ ਸਿੰਘ 18 ਮਾਰਚ ਤੋਂ ਫਰਾਰ ਸਨ,ਬੀਤੇ ਦਿਨ ਪੁਲਿਸ ਨੇ ਪਪਲਪ੍ਰੀਤ ਸਿੰਘ (Papalpreet Singh) ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫਤਾਰ ਕਰ ਲਿਆ ਹੈ।