ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਵੇਰ ਤੋਂ ਹੀ ਸੰਗਤਾਂ ਹੋਈਆਂ ਸਨ ਨਤਮਸਤਕ
Amritsar, 11 April 2023,(Punjab Today News Ca):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ (Ninth Patshah Sri Guru Teg Bahadur Sahib Ji) ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਤੇ ਅਤੇ ਬਾਬਾ ਅੱਟਲ ਰਾਏ ਗੁਰਦੁਆਰਾ ਸਾਹਿਬ ਜੀ (Baba Attal Rai Gurdwara Sahib Ji) ਵਿਖੇ ਸੁੰਦਰ ਜਲੌ ਸਜਾਏ ਗਏ,ਜਿਸ ਦੇ ਕਿ ਸੰਗਤਾਂ ਨੇ ਖੁੱਲ੍ਹੇ ਦਰਸ਼ਨ ਦੀਦਾਰੇ ਕੀਤੇ,ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ,ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ਅਤੇ ਦੇਰ ਸ਼ਾਮ ਰਹਿਰਾਸ ਦੇ ਪਾਠ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਤੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਵੀ ਮਿਲਿਆ।
ਉੱਥੇ ਹੀ ਦੂਰ ਦੁਰਾਡੇ ਤੋਂ ਆਏ ਸ਼ਰਧਾਲੂਆਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਨਜ਼ਾਰਾ ਉਨ੍ਹਾਂ ਨੇ ਭਵਿੱਖ ਵਿੱਚ ਕਿਤੇ ਨਹੀਂ ਵੇਖਿਆ ਅਤੇ ਉਨ੍ਹਾਂ ਵੱਲੋਂ ਇਸ ਥਾਂ ਦੀ ਅਲੌਕਿਕ ਆਤਿਸ਼ਬਾਜੀ ਜੋ ਹੈ ਉਹ ਦੇਖੀ ਗਈ ਹੈ ਉੱਥੇ ਹੀ ਸ਼ਰਧਾਲੂ ਆਪਣੇ ਆਪ ਨੂੰ ਸੁਭਾਗਸ਼ਾਲੀ ਸਮਝ ਰਹੇ ਸਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਨ੍ਹਾਂ ਨੂੰ ਕਾਫ਼ੀ ਸ਼ਾਂਤੀ ਵੀ ਮਿਲੀ ਹੈ,ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji) ਦੇ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਵਡਭਾਗਾ ਸਮਝਿਆ ਗਿਆ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ‘ਚ ਹੋ ਰਹੇ ਕੀਰਤਨ ਵੀ ਸਰਵਣ ਕੀਤਾ ਗਿਆ।