CHANDIGARH,(PUNJAB TODAY NEWS CA):- ਪੰਜਾਬ-ਹਰਿਆਣਾ ‘ਚ ਮੌਸਮ ਨੇ ਗਰਮੀ ਦਾ ਕਹਿਰ ਬਰਸਾਉਣਾ ਸ਼ੁਰੂ ਕਰ ਦਿੱਤਾ ਹੈ,ਦੱਸ ਦਈਏ ਕਿ ਦੋਵੇਂ ਸੂਬਿਆਂ ‘ਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ,ਐਤਵਾਰ ਤੇ ਸੋਮਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ,ਇਸ ਤੋਂ ਬਾਅਦ ਮੰਗਲਵਾਰ ਤੋਂ ਇੱਕ ਵਾਰ ਫਿਰ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ,ਹਰਿਆਣਾ ਦੀ ਤਾਂ ਇੱਥੇ ਦੇ ਸਿਰਸਾ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਇਸ ਦੇ ਨਾਲ ਹੀ ਪੰਜਾਬ ਦੇ ਫਰੀਦਕੋਟ ਵਿੱਚ 39.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ,ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ।
15 ਅਪ੍ਰੈਲ ਤੋਂ ਵੈਸਟਰਨ ਡਿਸਟਰਬੈਂਸ (Western Disturbance) ਸਰਗਰਮ ਹੋ ਰਿਹਾ ਹੈ,ਇਸ ਕਾਰਨ 16 ਅਤੇ 17 ਅਪਰੈਲ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ,ਜੋ ਕਿ ਆਮ ਨਾਲੋਂ 3.1 ਡਿਗਰੀ ਵੱਧ ਸੀ,ਸਮਰਾਲਾ ਵਿੱਚ 39.5, ਅੰਮ੍ਰਿਤਸਰ ਵਿੱਚ 37.6, ਲੁਧਿਆਣਾ ਵਿੱਚ 37.1,ਪਟਿਆਲਾ ਵਿੱਚ 38.3, ਬਰਨਾਲਾ ਵਿੱਚ 38.6, ਹੁਸ਼ਿਆਰਪੁਰ ਵਿੱਚ 38.1 ਅਤੇ ਬਠਿੰਡਾ ਵਿੱਚ 39 ਡਿਗਰੀ ਤਾਪਮਾਨ ਦਰਜ ਕੀਤਾ ਗਿਆ।