Chandigarh,17 April 2023,(Punjab Today News Ca):- ਭਗਵੰਤ ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ,ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਹੈ,ਉਨ੍ਹਾਂ ਲਿਖਿਆ ਕਿ,ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ,ਉਨ੍ਹਾਂ ਅੱਗੇ ਲਿਖਿਆ ਕਿ, ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ,ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।