spot_img
Wednesday, April 24, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ,ਮੋਹਾਲੀ ਦੇ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ,ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ

PUNJAB TODAY NEWS CA:-

CHANDIGARH,(PUNJAB TODAY NEWS CA):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ,ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ,ਸ਼ੁਰੂਆਤੀ ਇਲਾਜ ਦੇ ਬਾਅਦ ਉਨ੍ਹਾਂ ਨੂੰ ਆਈਸੀਯੂ (ICU) ਵਿਚ ਦਾਖਲ ਕਰ ਦਿੱਤਾ ਗਿਆ,ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ,ਸ. ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਚੁੱਕੇ ਹਨ,ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ,ਬੀਤੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਹੈ,ਬੀਤੇ ਸਾਲ ਜੂਨ 2022 ਵਿਚ ਛਾਤੀ ਵਿਚ ਦਰਦ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਤਾਂ ਮਿਲ ਗਈ ਪਰ ਸਤੰਬਰ 2022 ਨੂੰ ਫਿਰ ਤੋਂ ਸਿਹਤ ਵਿਗੜਨ ‘ਤੇ ਪੀਜੀਆਈ (PGI) ਲਿਆਂਦਾ ਗਿਆ ਸੀ,ਲਗਭਗ 6 ਮਹੀਨਿਆਂ ਬਾਅਦ ਹੁਣ ਉੁਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ,ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿਚ ਸਿਆਸਤ ਵਿਚ ਕਦਮ ਰੱਖਿਆ ਸੀ,ਸ਼ੁਰੂਆਤ ਵਿਚ ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ਤੇ ਜਿੱਤ ਹਾਸਲ ਕੀਤੀ,ਉਦੋਂ ਉਨ੍ਹਾਂ ਨੂੰ ਸਭ ਤੋਂ ਘੱਟ ਉਮਰ ਦੇ ਸਰਪੰਚ ਬਣਨ ਦਾ ਖਿਤਾਬ ਮਿਲਿਆ ਸੀ,ਉਹ 1970-71, 1977-80, 1997-2002 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ,ਇਸ ਤੋਂ ਇਲਾਵਾ 1972, 1980 ਤੇ 2002 ਵਿਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ,2022 ਦਾ ਚੋਣ ਲੜਨ ਦੇ ਬਾਅਦ ਉੁਹ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਵੀ ਬਣੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments