CHANDIGARH,(PUNJAB TODAY NEWS CA):- ਹਰਿਆਣਾ ਅਤੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੀਟਵੇਵ ਤੋਂ ਕੁਝ ਰਾਹਤ ਮਿਲੀ ਹੈ। ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 24 ਅਪ੍ਰੈਲ ਨੂੰ ਹਿਮਾਚਲ ‘ਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਉੱਥੇ ਠੰਢ ਤੋਂ ਕੁਝ ਰਾਹਤ ਮਿਲੇਗੀ। ਇਸ ਤੋਂ ਬਾਅਦ ਤਾਪਮਾਨ ‘ਚ ਹੌਲੀ-ਹੌਲੀ ਵਾਧਾ ਹੋਵੇਗਾ।