
PUNJAB TODAY NEWS CA:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਗੁਰਦਾਸਪੁਰ ਗਏ,ਇੱਥੇ ਉਨ੍ਹਾਂ ਨੇ ਸ਼ਹੀਦ ਹਰਕ੍ਰਿਸ਼ਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ,ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਗ੍ਰਾਂਟ ਦਾ ਚੈੱਕ ਵੀ ਭੇਟ ਕੀਤਾ ਹੈ,ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਰਹੇਗੀ,ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਦੀ ਮੰਗ ਅਨੁਸਾਰ ਪਿੰਡ ਦੀ ਧਰਮਸ਼ਾਲਾ, ਗੇਟ ਅਤੇ ਸਰਕਾਰੀ ਸਕੂਲ ਅਤੇ ਪਿੰਡ ਦੀ ਸੜਕ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ।
ਇਸ ਲਈ 74 ਲੱਖ ਰੁਪਏ ਦਾ ਅਨੁਮਾਨ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ (Government Job) ਦਿੱਤੀ ਜਾਵੇਗੀ ਅਤੇ ਸ਼ਹੀਦ ਦੇ ਨਾਂ ‘ਤੇ ਸਟੇਡੀਅਮ ਵੀ ਬਣਾਇਆ ਜਾਵੇਗਾ।ਜੰਮੂ-ਕਸ਼ਮੀਰ ਦੇ ਪੁੰਛ ‘ਚ 21 ਅਪ੍ਰੈਲ ਨੂੰ ਜੰਮੂ ਹਾਈਵੇਅ ‘ਤੇ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਹਮਲਾ ਕੀਤਾ ਸੀ। ਜਿਸ ਵਿੱਚ ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਤਲਵੰਡੀ ਭਰਥ ਦਾ ਰਹਿਣ ਵਾਲਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਹੀਦ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਗੌਰਵ ਹਨ, ਇਸ ਲਈ ਸਾਨੂੰ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।