Amritsar/Ludhiana,(Punjab Today News Ca):- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ (Chairman Iqbal Singh Lalpura) ਦੀ ਅਹਿਮ ਭੂਮਿਕਾ ਸਦਕਾ ਸਿੱਕਮ ਵਿਚ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਜੀ (Gurdwara Guru Dangmar Sahib Ji) ਦਾ ਮਾਮਲਾ ਹੱਲ ਹੋ ਗਿਆ ਹੈ,ਭਾਜਪਾ ਦੇ ਸੂਬੇ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਨੇ ਦਸਿਆ ਕਿ ਸਿੱਕਮ ਦੀ ਹਾਈ ਕੋਰਟ ਨੇ (27.04.2023 ਨੂੰ) ਰਾਜ ਦੇ ਐਡੀਸ਼ਨਲ ਐਡਵੋਕੇਟ ਜਨਰਲ ਦੀ ਬੇਨਤੀ ਨੂੰ ਧਿਆਨ ਵਿਚ ਰਖਦੇ ਹੋਏ ਸਿੱਖਾਂ ਦੇ ਹੱਕ ਇਕ ਆਦੇਸ਼ ਪਾਸ ਕੀਤਾ ਹੈ ।
ਜਿਸ ਨਾਲ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਨਾਲ ਸਬੰਧਤ ਇਤਿਹਾਸਕ ਗੁਰਦਵਾਰਾ ਗੁਰੂ ਡਾਂਗਮਾਰ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਮੁੜ ਕੀਤਾ ਜਾ ਸਕੇਗਾ,ਬਾਕੀ ਰੂਪ-ਰੇਖਾਵਾਂ ਨੂੰ ਪਟੀਸ਼ਨਕਰਤਾਵਾਂ ਅਤੇ ਉਤਰਦਾਤਾਵਾਂ ਵਲੋਂ ਆਪਸੀ ਤਾਲਮੇਲ ਨਾਲ ਪੂਰਾ ਕੀਤਾ ਜਾਵੇਗਾ,ਗੁਰਦੀਪ ਸਿੰਘ ਗੋਸ਼ਾ ਨੇ ਦਸਿਆ ਕਿ 14 ਅਗੱਸਤ 2017 ਨੂੰ ਗੁਰਦੁਆਰਾ ਗੁਰੂ ਡਾਂਗਮਾਰ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਜ਼ਬਰਦਸਤੀ ਰੋਕ ਦਿਤੇ ਜਾਣ ਨਾਲ ਲੰਬੇ ਸਮੇਂ ਤੋਂ ਲਟਕਦੇ ਆ ਰਹੇ
ਇਸ ਸੰਵੇਦਨਸ਼ੀਲ ਮੁੱਦੇ ਦੇ ਹੱਲ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਗਹਿਰੀ ਦਿਲਚਸਪੀ ਦਿਖਾਈ ਅਤੇ ਲਗਾਤਾਰ ਪੈਰਵੀ ਕੀਤੀ,ਦਸੰਬਰ, 2017 ਵਿਚ, ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸਿੱਕਮ ਵਿਚ ਗੁਰੂ ਡਾਂਗ ਮਾਰ ਵਿਖੇ ਸਥਿਤ ਗੁਰਦੁਆਰਾ ਡਾਂਗ ਮਾਰ ਸਾਹਿਬ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ।
ਜਿਥੇ ਗੁਰਦੁਆਰੇ ਤੋਂ ਧਾਰਮਕ ਸ਼ਰਧਾ ਨਾਲ ਸਬੰਧਤ ਕੁੱਝ ਸਮਾਨ ਨੂੰ ਹਟਾ ਕੇ ਸੜਕ ’ਤੇ ਰੱਖ ਦਿਤਾ ਗਿਆ ਸੀ,ਇਸ ਘਟਨਾ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ,ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਪ੍ਰਕਾਸ਼ ਦੀ ਬਹਾਲੀ ਲਗਾਤਾਰ ਯਤਨਸ਼ੀਲ ਰਿਹਾ,ਰਾਜ ਸਰਕਾਰ ਨੇ ਰਿਪੋਰਟ ਦੇ ਜਵਾਬ ’ਚ ਦਸਿਆ ਕਿ ਇਹ ਮਾਮਲਾ ਸਿੱਕਮ ਹਾਈ ਕੋਰਟ ਵਿਚ (3) 49/2017 ਦੇ ਅਧੀਨ ਹੈ।
ਹੁਣ ਜਦੋਂ ਕਿ ਐਨ ਸੀ ਐਮ ਦੇ ਚੇਅਰਮੈਨ ਸ. ਲਾਲਪੁਰਾ ਦੀਆਂ ਕੋਸ਼ਿਸ਼ਾਂ ਸਦਕਾ ਮਾਮਲਾ ਹੱਲ ਹੋ ਚੁਕਾ ਹੈ ਤਾਂ ਗੁਰਦੀਪ ਸਿੰਘ ਗੋਸ਼ਾ ਨੇ ਇਸ ਮੌਕੇ ਜਿਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਉੱਥੇ ਹੀ ਸ. ਲਾਲਪੁਰਾ ਅਤੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਦਾ ਵੀ ਧਨਵਾਦ ਕੀਤਾ,ਉਨ੍ਹਾਂ ਕਿਹਾ ਕਿ 4 ਸਾਲ ਬਾਅਦ ਆਇਆ ਇਹ ਫ਼ੈਸਲਾ ਮਾਹੌਲ ਨੂੰ ਸੁਖਾਵਾ ਬਣਾਉਣ ਵਿਚ ਸਹਾਈ ਹੋਏਗਾ।