
Lambi,30 April 2023,(Punjab Today News Ca):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ,ਅੱਜ ਬਾਦਲ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੇ ਵਲੋਂ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ,ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ,ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ,ਦੇਸ਼ ਦੇ ਵੱਡੇ ਨੇਤਾ ਬਾਦਲ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਦੇਸ਼ ਭਰ ਤੋਂ ਲੋਕ ਪਿੰਡ ਬਾਦਲ ਪਹੁੰਚ ਰਹੇ ਹਨ।