Toronto,May 1,(Punjab Today News Ca):- ਬੀਤੇ ਦਿਨੀਂ ਹੋਈ ਖਾਲਸਾ ਡੇਅ ਪਰੇਡ (Khalsa Day Parade) ਮੌਕੇ ਸਿੱਖ ਭਾਈਚਾਰੇ ਦਾ ਵਿਸ਼ਾਲ ਇੱਕਠ ਟੋਰੰਟੋ ਵਿਖੇ ਦੇਖਣ ਨੂੰ ਮਿਲਿਆ,ਇਸ ਵਿਸ਼ਾਲ ਨਗਰ ਕੀਰਤਨ (Vishal Nagar Kirtan) ਵਿੱਚ ਹਜਾਰਾਂ ਦੀ ਗਿਣਤੀ ਵਿੱਚ ਵਿਦੇਸ਼ੋਂ ਤੇ ਕੈਨੇਡਾ ਦੇ ਦੂਜੇ ਸ਼ਹਿਰਾਂ ਤੋਂ ਪੁੱਜੀਆਂ ਸੰਗਤਾਂ ਨੇ ਵੀ ਹਿੱਸਾ ਲਿਆ,ਇਸ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਨ ਤੇ ਸਿੱਖ ਭਾਈਚਾਰੇ ਨੂੰ ਸਿੱਖ ਹੈਰੀਟੇਜ ਮੰਥ ਤੇ ਵਿਸਾਖੀ ਦੀਆਂ ਵਧਾਈਆਂ ਦੇਣ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪ ਵੀ ਪੁੱਜੇ,ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਨਾਲ ਤਸਵੀਰਾਂ ਵੀ ਕਰਵਾਈਆਂ,ਉਨ੍ਹਾਂ ਕੈਨੇਡਾ ਦੀ ਆਰਥਿਕਤਾ ਲਈ ਸਿੱਖ ਭਾਈਚਾਰੇ ਦੀ ਅਹਿਮੀਅਤ ਨੂੰ ਵੀ ਆਪਣੇ ਸ਼ਬਦਾਂ ਵਿੱਚ ਬਿਆਨ ਕੀਤਾ।