
Amritsar Sahib,(Punjab Today News Ca):- ਹਰਿਮੰਦਰ ਸਾਹਿਬ ਜੀ (Harmandir Sahib Ji) ‘ਚ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ,ਧਮਾਕਾ ਰਾਤ 12.10 ਵਜੇ ਹਰਿਮੰਦਰ ਸਾਹਿਬ ਜੀ ਦੇ ਲੰਗਰ ਹਾਲ ਨੇੜੇ ਹੋਇਆ,ਇਹਨਾਂ ਧਮਾਕਿਆਂ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪ੍ਰੈਸ ਕਾਨਫਰੰਸ (Harjinder Singh Dhami Press Conference) ਕਰ ਰਹੇ ਹਨ,ਉਹਨਾਂ ਨੇ ਕਿਹਾ ਕਿ ਇਹ ਸਿੱਖਾਂ ਤੇ ਹਮਲਾ ਹੈ,ਹਾਲਤ ਖਰਾਬ ਕਰਨ ਦੀ ਕੋਸ਼ਿਸ਼ ਹੈ,ਹਰਿਮੰਦਰ ਸਾਹਿਬ ਨੇੜੇ ਧਮਾਕਾ ਇਕ ਡੂੰਘੀ ਸਾਜ਼ਿਸ਼ ਹੈ,ਉਹਨਾਂ ਨੇ ਕਿਹਾ ਕਿ ਇਹ ਸਰਕਾਰ ਦਾ ਵੱਡਾ ਫੇਲੀਅਰ ਹੈ,ਉਹਨਾਂ ਨੇ ਕਿਹਾ ਕਿ ਪਹਿਲਾ ਹੋਏ ਧਮਾਕਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ,ਜਿਸ ਕਾਰਨ ਬੀਤੀ ਰਾਤ ਇਹ ਘਟਨਾ ਵਾਪਰੀ ਹੈ,ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ,ਉਹਨਾਂ ਨੇ ਕਿਹਾ ਕਿ ਸਾਡੀ ਟੀਮ ਆਪਣੇ ਪੱਧਰ ਤੇ ਵੀ ਜਾਂਚ ਕਰ ਰਹੀ ਹੈ,ਤਿੰਨ ਮੁਲਜ਼ਮਾਂ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ,ਜਿਹਨਾਂ ਵਿੱਚ ਇਕ ਨਵਾਂ ਵਿਆਹਿਆ ਜੋੜਾ ਵੀ ਸ਼ਾਮਿਲ ਹੈ।