spot_img
Thursday, May 9, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀਪੰਜਾਬ ਵਿਧਾਨਸਭਾ ਵੱਲੋਂ ਰਾਜਭਵਨ ਭੇਜੇ ਦੋ ਅਹਿਮ ਬਿੱਲ ਤੇ SGPC ਨੇ ਗ੍ਰਹਿ...

ਪੰਜਾਬ ਵਿਧਾਨਸਭਾ ਵੱਲੋਂ ਰਾਜਭਵਨ ਭੇਜੇ ਦੋ ਅਹਿਮ ਬਿੱਲ ਤੇ SGPC ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲਣ ਦਾ ਸਮਾਂ ਮੰਗਿਆ

ਪੰਜਾਬ ਵਿਧਾਨ ਸਭਾ ਦੇ ਪਾਸ ਕੀਤੇ ਗਏ 2 ਅਹਿਮ ਬਿੱਲ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜੇ ਗਏ , ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ 4 ਬਿੱਲਾਂ ‘ਚੋਂ ‘ਸਿੱਖ ਗੁਰਦੁਆਰਾ ਸੋਧ ਬਿੱਲ ਅਤੇ ਪੰਜਾਬ ਪੁਲਿਸ ਸੋਧ ਬਿੱਲ ਰਾਜਪਾਲ ਕੋਲ ਭੇਜੇ ਗਏ ਨੇ….ਸਿੱਖ ਗੁਰੂਦੁਆਰਾ ਸੋਧ ਬਿੱਲ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ,ਰਾਜਪਾਲ ਬਨਵਾਰੀ ਪੁਰੋਹਿਤ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਸੰਵਿਧਾਨਿਕ ਨਜ਼ਰੀਏ ਤੋਂ ਇਨ੍ਹਾਂ ਬਿੱਲਾਂ ਦੀ ਘੋਖ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੁਲਾਕਾਤ ਕਰਕੇ ਰਾਜਪਾਲ ਨੂੰ ‘ਸਿੱਖ ਗੁਰਦੁਆਰਾ ਸੁਧ ਬਿੱਲ ਨੂੰ ਪ੍ਰਵਾਨਗੀ ਨਾ ਦੇਣ ਦੀ ਅਪੀਲ ਕਰ ਚੁੱਕੇ ਹਨ। ਇਹ ਬਿੱਲ ਸ੍ਰੀ ਹਰਿਮੰਦਰ ਸਾਹਿਬ `ਚੋਂ ਗੁਰਬਾਣੀ ਦੇ ਪ੍ਰਸਾਰਨ ਨਾਲ ਸਬੰਧਤ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਸ ਬਿੱਲ ਨੂੰ ਸਰਕਾਰ ਦਾ ਸਿੱਖ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੱਸ ਰਹੀ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਕਿਸੇ ਵਿਸ਼ੇਸ਼ ਚੈਨਲ ਦੀ ਅਜਾਰੇਦਾਰੀ ਖ਼ਤਮ ਕਰਨ ਦੀ ਗੱਲ ਕਰ ਰਹੇ ਹਨ।

ਸਰਕਾਰ ਵੱਲੋਂ ਪੰਜਾਬ ਐਫ਼ਿਲੀਏਟਿਡ ਕਾਲਜਿਜ਼ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ- 2023 ਅਤੇ ਪੰਜਾਬ ਯੂਨੀਵਰਸਿਟੀ ਲਾਅਜ਼ ਸੋਧ ਬਿੱਲ ਨੂੰ ਫ਼ਿਲਹਾਲ ਰਾਜਪਾਲ ਕੋਲ ਨਹੀਂ ਭੇਜਿਆ ਗਿਆ ਹੈ। ਇਸ ਬਿੱਲ ਜ਼ਰੀਏ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰ ਦਾ ਅਹੁਦਾ ਮੁੱਖ ਮੰਤਰੀ ਹਵਾਲੇ ਕੀਤੇ ਜਾਣਾ ਹੈ ਤੇ ਇਹ ਬਿੱਲ ਰਾਜਪਾਲ ਦੀਆਂ ਸ਼ਕਤੀਆਂ ਵਿੱਚ ਕਟੌਤੀ ਕਰਨ ਵਾਲਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments