New Delhi,16 Aug,(Punjab Today News Ca):- ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਪੰਜਵੀਂ ਬਰਸੀ ਮੌਕੇ ਬੁਧਵਾਰ ਨੂੰ ‘ਸਦੈਵ ਅਟਲ’ ਵਿਖੇ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ, ਰਾਜ ਸਭਾ ਵਿਚ ਸਦਨ ਦੇ ਆਗੂ ਪਿਊਸ਼ ਗੋਇਲ ਨੇ ਵੀ ‘ਭਾਰਤ ਰਤਨ’ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੇ ਆਗੂਆਂ ਨੇ ਵੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਾਰਥਨਾ ਸਭਾ ਵੀ ਕਰਵਾਈ ਗਈ। “ਸਦੈਵ ਅਟਲ” ਵਾਜਪਾਈ ਦੀ ਯਾਦਗਾਰ ਹੈ। ਸਾਲ 2018 ਵਿਚ ਅੱਜ ਦੇ ਦਿਨ, ਲੰਮੀ ਬਿਮਾਰੀ ਤੋਂ ਬਾਅਦ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।