spot_img
Thursday, May 9, 2024
spot_img
spot_imgspot_imgspot_imgspot_img
Homeਅੰਤਰਰਾਸ਼ਟਰੀਅਮਰੀਕਾ ਦੇ ਸ਼ਾਰਲੈਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2023 ਕਰਵਾਇਆ ਗਿਆ,6 ਸਾਲ...

ਅਮਰੀਕਾ ਦੇ ਸ਼ਾਰਲੈਟ ਵਿਖੇ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ 2023 ਕਰਵਾਇਆ ਗਿਆ,6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 60 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ

Azad Soch News:-

Charlotte, North Carolina, August 19, 2023,(Azad Soch News):- ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਸਾਲਾਨਾ ਤਿੰਨ ਰੋਜ਼ਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2023 (International Sikh Youth Symposium 2023) ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੋਰਥ ਕੈਰੋਲੀਨਾ ਦੇ ਸ਼ਹਿਰ ਸ਼ਾਰਲੈਟ ਵਿਖੇ ਆਯੋਜਿਤ ਕੀਤੇ ਗਏ,ਗੁਰਦੁਆਰਾ ਸਾਹਿਬ ਸ਼ਾਰਲੈਟ ਵਿਖੇ ਹੋਏ ਪ੍ਰੋਗਰਾਮਾਂ ਵਿਚ ਅਮਰੀਕਾ ਅਤੇ ਕੈਨੇਡਾ ਤੋਂ ਆਏ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 60 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ।

ਸਿਮਪੋਜ਼ੀਅਮ (Symposium) ਅਤੇ ਸੰਸਥਾ ਦੇ ਰਾਸ਼ਟਰੀ ਕਨਵੀਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਸਿਆਨਾ ਸੰਸਥਾ ਵਲੋਂ ਇਹ ਸਮਾਗਮ ਸਾਲ 2000 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿੱਚ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ,ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ।

ਸਿਮਪੋਜ਼ੀਅਮ (Symposium) ਦੇ ਅਖੀਰਲੇ ਦਿਨ ਗੁਰਦੂਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਉਪਰੰਤ ਨਤੀਜਿਆਂ ਦਾ ਐਲਾਨ ਕੀਤਾ ਗਿਆ। ਭਾਸ਼ਣ ਪ੍ਰਤੀਯੋਗਤਾ ਵਿਚ ਪਹਿਲੇ ਗਰੁੱਪ ਵਿਚ ਮਿਸੀਸਾਗਾ ਤੋਂ ਕੇਸਰ ਸਿੰਘ, ਦੂਜੇ ਵਿਚ ਨਿਉਜਰਸੀ ਤੋਂ ਪਾਹੁਲ ਕੌਰ, ਤੀਜੇ ਵਿਚ ਟੈਕਸਾਸ ਤੋਂ ਤੇਜਸ ਸਿੰਘ, ਚੌਥੇ ਵਿਚ ਸਾਂਝਾ ਪਹਿਲਾ ਸਥਾਨ ਸਿਆਟਲ ਤੋਂ ਅਮਾਨਤ ਕੌਰ ਤੇ ਮਿਸੀਸਾਗਾ ਤੋਂ ਜਸਲੀਨ ਕੌਰ ਅਤੇ ਪੰਜਵੇਂ ਗਰੁੱਪ ਵਿਚ ਹੈਮਿਲਟਨ ਤੋਂ ਸਹਿਜ ਸਿੰਘ ਪਹਿਲੇ ਸਥਾਨ ‘ਤੇ ਰਹੇ। ਭਾਸ਼ਨ ਪ੍ਰਤੀਯੋਗਤਾ ਵਿਚ ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵਿਸ਼ੇਸ਼ ਪੁਰਸਕਾਰ “ਡਿਸਟਿਗਯੂਟਿਸ਼ਡ ਸਪੀਕਰ ਅਵਾਰਡ” ਦਿੱਤਾ ਗਿਆ।


ਸਿਆਨਾ ਸੰਸਥਾ ਦੇ ਕਨਵੀਨਰ ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ, ਗੁਰਬਾਣੀ, ਧਰਮ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ। ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋਂ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ। ਹਰ ਉਮਰ ਦੇ ਸੇਵਾਦਾਰਾਂ ਦੁਆਰਾ ਤਨ, ਮਨ ਤੇ ਧਨ ਨਾਲ ਲੰਗਰ ਤੇ ਹੋਰ ਸੇਵਾਵਾਂ ਕੀਤੀਆਂ ਗਈਆਂ। ਉਹਨਾਂ ਸਮਾਗਮ ਨੂੰ ਸਫਲਤਾਪੂਰਵਕ ਆਯੋਜਤ ਕਰਨ ਲਈ ਸਾਰੇ ਵਲੰਟੀਅਰਾਂ, ਬੱਚਿਆਂ, ਸੰਗਤ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments