Jalandhar, 31 August 2023,(Punjab Today News Ca):- ਯਾਰੀਆਂ-2 ਫਿਲਮ ਦੀ ਟੀਮ ਖਿਲਾਫ਼ FIR ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਅਦਾਕਾਰ ਨਿਜਾਨ ਜਾਫਰੀ, ਨਿਰਦੇਸ਼ਕ ਰਾਧਿਕਾ ਰਾਓ, ਨਿਰਮਾਤਾ ਭੂਸ਼ਣ ਕੁਮਾਰ ਅਤੇ ਨਿਰਦੇਸ਼ਕ ਵਿਨੈ ਸਪਰੂ ਖਿਲਾਫ ਬੀਤੀ ਰਾਤ ਜਲੰਧਰ ‘ਚ 295-A ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਸਿੱਖ ਤਾਲਮੇਲ ਕਮੇਟੀ ਵੱਲੋਂ ਕੇਸ ਦਰਜ ਕਰਵਾਇਆ ਗਿਆ ਹੈ। ਫਿਲਮ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ।
ਯਾਰੀਆਂ-2 ਫਿਲਮ ਦੇ ਗੀਤ ਵਿੱਚ ਕਕਾਰਾਂ ਦੀ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਇਸ ਫਿਲਮ ਦਾ ਗੀਤ ਵਿਵਾਦਾਂ ਵਿੱਚ ਆ ਗਿਆ।ਫਿਲਮ ਦੇ ਇੱਕ ਸੀਨ ਵਿੱਚ ਅਦਾਕਾਰ ਨੇ ਬਿਨਾ ਸਿਰ ਦਸਤਾਰ ਸਜਾਏ ਕਿਰਪਾਨ ਪਾਈ ਹੋਈ ਹੈ,ਇਸ ਸੀਨ ਤੋਂ ਬਾਅਦ ਸਿੱਖ ਸੰਸਥਾਵਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ,ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਵੀ ਜਾਤਾਇਆ ਜਾ ਰਿਹਾ ਹੈ,ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਗੁਰਚਰਨ ਸਿੰਘ ਗਰੇਵਾਲ (Gurcharan Singh Grewal) ਨੇ ਇਸ ਗੀਤ ‘ਤੇ ਇਤਰਾਜ਼ ਜਤਾਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਕੇਂਦਰ ਸਰਕਾਰ ਅਤੇ ਪ੍ਰਸਾਰਣ ਮੰਤਰਾਲੇ ਨੂੰ ਇਸ ਸੰਬੰਧੀ ਅਪੀਲ ਕੀਤੀ ਹੈ ਕਿ ਇਸ ਵਿਵਾਦਿਤ ਵੀਡੀਓ ਨੂੰ ਪ੍ਰਵਾਨਗੀ ਨਾ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਵੱਲੋਂ ਸੈਂਸਰ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (Censor Board of Film Certification) ਵੱਲੋਂ ਰਿਲੀਜ਼ ਲਈ ਪ੍ਰਵਾਨਗੀ ਨਾ ਦਿੱਤੀ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਯਾਰੀਆਂ-2 ਫਿਲਮ ਦੇ ਇਸ ਗੀਤ ਨੂੰ ਯੂ-ਟਿਊਬ (YouTube) ਤੋਂ ਹਟਾਉਣ ਦੀ ਅਪੀਲ ਵੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਫਿਲਮ ਦੇ ਡਾਈਰੈਕਟਰ ਨੇ ਇਸ ਨੂੰ ਕਿਰਪਾਨ ਨਾ ਕਹਿ ਕੇ ਖੋਖਰੀ ਦੱਸਿਆ ਹੈ। ਤੁਹਾਨੂੰ ਦੱਸ ਦਈਏ ਕਿ ਖੋਖਰੀ ਨੇਪਾਲ ਦਾ ਹਥਿਆਰਾ ਹੈ। ਇਸ ਨੂੰ ਜਿਆਦਾਤਰ ਨੇਪਾਲ ਦੇ ਲੋਕ ਰਥਿਆਰ ਦੇ ਤੌਰ ‘ਤੇ ਵਰਤਦੇ ਹਨ।