spot_img
Sunday, May 5, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂCanada News: ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਟਰੂਡੋ ਸਰਕਾਰ ਨੇ ਲਾਇਆ ਨਵਾਂ ਫਿਲਟਰ

Canada News: ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਟਰੂਡੋ ਸਰਕਾਰ ਨੇ ਲਾਇਆ ਨਵਾਂ ਫਿਲਟਰ

Punjab Today News Ca:-

Toronto, 29 October 2023 ,(Punjab Today News Ca):- ਕੈਨੇਡਾ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਨੂੰ ਮਜ਼ਬੂਤ ​​ਕਰਨ ਅਤੇ ਧੋਖਾਧੜੀ ਦੇ ਮਾਮਲਿਆਂ ਤੋਂ ਅਸਲ ਵਿਦਿਆਰਥੀਆਂ ਦੀ ਬਿਹਤਰ ਸੁਰੱਖਿਆ ਲਈ ਉਪਾਵਾਂ ਨੂੰ ਲਾਗੂ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ,ਇਹ ਐਲਾਨ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕੀਤਾ ਹੈ,ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਇੱਕ ਨਵੀਂ ਤਸਦੀਕ ਪ੍ਰਕਿਰਿਆ ਦਾ ਐਲਾਨ ਕੀਤਾ ਹੈ।

ਇਸ ਦੇ ਤਹਿਤ,ਪੋਸਟ-ਸੈਕੰਡਰੀ ਡੈਜ਼ੀਗਨੇਟਿਡ ਲਰਨਿੰਗ ਇੰਸਟੀਚਿਊਸ਼ਨਜ਼ ਨੂੰ 1 ਦਸੰਬਰ ਤੋਂ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਨਵੀਂ ਤਸਦੀਕ ਪ੍ਰਕਿਰਿਆ ਦੇ ਤਹਿਤ ਹਰੇਕ ਬਿਨੈਕਾਰ ਦੇ ਸਵੀਕ੍ਰਿਤੀ ਪੱਤਰ ਦੀ ਪੁਸ਼ਟੀ ਕਰਨੀ ਹੋਵੇਗੀ,ਇਹ ਐਲਾਨ ਭਾਰਤ ਵੱਲੋਂ ਚਾਰ ਸ਼੍ਰੇਣੀਆਂ ਵਿੱਚ ਵੀਜ਼ਾ ਸੇਵਾਵਾਂ ਮੁੜ ਖੋਲ੍ਹਣ ਤੋਂ ਇੱਕ ਦਿਨ ਬਾਅਦ ਆਇਆ ਹੈ,ਜਿਕਰਯੋਗ ਹੈ ਕਿ ਕੈਨੇਡਾ ਵੱਲੋਂ ਖਾਲਿਸਤਾਨੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਕਾਰਨ ਸਬੰਧ ਵਿਗੜਨ ਤੋਂ ਬਾਅਦ ਭਾਰਤ ਨੇ ਕੈਨੇਡਾ ਤੋਂ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ।

ਟਰੂਡੋ ਸਰਕਾਰ ਨੇ ਇਸ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ,ਸ਼ੁੱਕਰਵਾਰ ਦੇਰ ਰਾਤ ਨਵੇਂ ਵੀਜ਼ਾ ਨਿਯਮਾਂ ਦਾ ਐਲਾਨ ਕੀਤਾ ਗਿਅ ਸੀ,ਨਵੇਂ ਵੀਜ਼ਾ ਨਿਯਮਾਂ ਦੇ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ।

ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ (Study Visa) ਜਾਰੀ ਕੀਤਾ ਜਾਵੇਗਾ,ਨਵੇਂ ਸਟੱਡੀ ਵੀਜ਼ਾ ਨਿਯਮਾਂ ਨੂੰ ਜਾਰੀ ਕਰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Immigration Minister Mark Miller) ਨੇ ਕਿਹਾ ਕਿ ਫਰਜ਼ੀ ਦਾਖ਼ਲਾ ਪੱਤਰ ਸਾਡੇ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ,ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments