spot_img
Tuesday, May 7, 2024
spot_img
spot_imgspot_imgspot_imgspot_img
Homeਕੈਨੇਡਾ ਦੀਆਂ ਖਬਰਾਂਪਿਕਸ ਵੱਲੋਂ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਦਾ ਦਫਤਰ ਸਥਾਪਿਤ

ਪਿਕਸ ਵੱਲੋਂ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਦਾ ਦਫਤਰ ਸਥਾਪਿਤ

ਸਰੀ, 23 ਨਵੰਬਰ ( ਸੰਦੀਪ ਸਿੰਘ ਧੰਜੂ)- ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੋਸਾਇਟੀ (ਪਿਕਸ) ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਮਦਦ ਕਾਰਜ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਪਣੀ ਇਮਾਰਤ ਵਿੱਚ ਇੰਟਰਨੈਸ਼ਨਲ ਸਟੂਡੈਂਟ ਯੂਨੀਅਨ  ਦਾ ਦਫਤਰ ਸਥਾਪਿਤ ਕੀਤਾ ਗਿਆ ਹੈ। ਇਸ ਦਫਤਰ ਦਾ ਉਦਘਾਟਨ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲ ਜਨਰਲ ਮਿਸਟਰ ਮਨੀਸ਼, ਸਰੀ ਬੋਰਡ ਆਫ਼ ਟਰੇਡ ਦੇ ਪ੍ਰਧਾਨ ਅਨੀਤਾ ਹਬਰਮੈਨ, ਪਿਕਸ ਦੇ ਸੀਈਓ ਸਤਬੀਰ ਚੀਮਾ, ਆਈਐਸਯੂ ਦੇ ਪ੍ਰਧਾਨ ਜਸ਼ਨਪ੍ਰੀਤ ਸਿੰਘ, ਪਿਕਸ ਬੋਰਡ ਦੇ ਮੈਂਬਰ ਅਤੇ ਸੁਸਾਇਟੀ ਦੇ ਹੋਰ ਆਗੂ ਮੌਜੂਦ ਸਨ।

ਇਸ ਮੌਕੇ ਬੋਲਦਿਆਂ ਮੇਅਰ ਬ੍ਰੈਂਡਾ ਲੌਕ ਨੇ ਅੰਤਰਰਾਸ਼ਟਰੀ ਵਿਦਿਆਰਥੀ ਯੂਨੀਅਨ ਨੂੰ ਇਹ ਸਪੇਸ, ਸੇਵਾਵਾਂ ਅਤੇ ਪ੍ਰੋਗਰਾਮ ਪ੍ਰਦਾਨ ਕਰਨ ਲਈ ਪਿਕਸ ਦਾ ਧੰਨਵਾਦ ਕੀਤਾ।

ਕੌਂਸਲ ਜਨਰਲ ਮਨੀਸ਼ ਨੇ ਕਿਹਾ ਕਿ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਵਿੱਚੋਂ ਲਗਭਗ 25% ਬ੍ਰਿਟਿਸ਼ ਕੋਲੰਬੀਆ ਵਿੱਚ ਆਉਂਦੇ ਹਨ ਅਤੇ ਉਹਨਾਂ ਵਿੱਚੋਂ ਇੱਕ ਵੱਡਾ ਹਿੱਸਾ ਗ੍ਰੇਟਰ ਵੈਨਕੂਵਰ ਖੇਤਰ ਦੇ ਆਲੇ-ਦੁਆਲੇ ਵਸਦਾ ਹੈ। ਪਿਕਸ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਸੀ ਸਾਂਝੇਦਾਰੀ ਬਣਾਉਣ ਅਤੇ ਸਲਾਹ ਪ੍ਰਦਾਨ ਕਰਨ ਲਈ ਕੀਤੀ ਗਈ ਇਹ ਪਹਿਲ ਸ਼ਲਾਘਾਯੋਗ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਡੀਅਨ ਕੌਸਲੇਟ ਅਧਿਕਾਰੀ ਰਾਹੁਲ ਨੇਗੀ, ਇਵਾਨ ਸਕੌਟ, ਪਰਮਿੰਦਰ ਥਿੰਦ, ਡਾ. ਜਸਵਿੰਦਰ ਸਿੰਘ ਦਿਲਾਵਰੀ, ਅੰਮ੍ਰਿਤ ਢੋਟ, ਹੈਰੀ ਕੂਨਰ, ਹਰਪ੍ਰੀਤ ਸਿੰਘ ਤੇ ਸਟੂਡੈਂਟਸ ਯੂਨੀਅਨ ਦੇ ਆਗੂ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments