spot_img
Monday, April 29, 2024
spot_img
spot_imgspot_imgspot_imgspot_img
Homeਪੰਜਾਬਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ...

ਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਦਿਤੀ ਵਧਾਈ

Punjab Today News Ca:-

Chandigarh,26 Nov,(Punjab Today News Ca):- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ ‘ਸਰਬੱਤ ਦਾ ਭਲਾ’ ਅੱਜ ਵੀ ਸਾਰੇ ਸੰਸਾਰ ਲਈ ਉਨ੍ਹਾਂ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ।

“ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਪਿਆਰ ਅਤੇ ਸਦਭਾਵਨਾ ਦੀ ਸਿਖਿਆ ਦਿੰਦਾ ਹੈ,ਉਹਨਾਂ ਨੇ ਸਾਨੂੰ ‘ਇੱਕ ਓਅੰਕਾਰ ਸਤਨਾਮ’ ਦਾ ਮੰਤਰ ਦਿੱਤਾ, ਜੋ ‘ਪ੍ਰਮਾਤਮਾ ਕੇਵਲ ਇੱਕ ਹੈ’ ਦੇ ਸਿਧਾਂਤ ਨੂੰ ਦਰਸਾਉਂਦਾ ਹੈ”ਗੁਰੂ ਨਾਨਕ ਦੇਵ ਜੀ ਨੇ ਪਿਆਰ, ਸ਼ਾਂਤੀ ਅਤੇ ਦਇਆ ਦੀਆਂ ਕਦਰਾਂ ਕੀਮਤਾਂ ‘ਤੇ ਜ਼ੋਰ ਦਿੱਤਾ ਅਤੇ ਮਨੁੱਖਤਾ ਦੀ ਸੇਵਾ ਨੂੰ ਪ੍ਰਮਾਤਮਾ ਦੀ ਸੇਵਾ ਦੇ ਬਰਾਬਰ ਦੱਸਿਆ।

ਉਨ੍ਹਾਂ ਦਾ ਸੰਦੇਸ਼ ਜਿਵੇਂ ਕਿ ‘ਵੰਡ ਛਕੋ’ ਭਾਵ ਜੋ ਵੀ ਤੁਹਾਡੇ ਕੋਲ ਹੈ ਦੂਜਿਆਂ ਨਾਲ ਸਾਂਝਾ ਕਰੋ,’ਕਿਰਤ ਕਰੋ’ ਭਾਵ ਇਮਾਨਦਾਰੀ ਨਾਲ ਮਿਹਨਤ ਕਰਕੇ ਰੋਜ਼ੀ-ਰੋਟੀ ਕਮਾਓ ਅਤੇ ‘ਨਾਮ ਜਪੋ’ ਭਾਵ ਹਰ ਸਮੇਂ ਪਰਮਾਤਮਾ ਨੂੰ ਯਾਦ ਕਰੋ, ਉਨ੍ਹਾਂ ਦੀਆਂ ਸਿੱਖਿਆਵਾਂ ਦਾ ਸਾਰ ਹੈ।”

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments