America,30 Nov,(Punjab Today News Ca):- ਕੈਨੇਡਾ ਤੋਂ ਬਾਅਦ ਅਮਰੀਕਾ ਵਿੱਚ ਖਾਲਿਸਤਾਨੀ ਅਤੇ ਜਸਟਿਸ ਫਾਰ ਸਿੱਖ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਨੂੰ ਲੈ ਕੇ ਭਾਰਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ,ਅਮਰੀਕੀ ਪੁਲਿਸ (American Police) ਨੇ ਭਾਰਤੀ ਮੂਲ ਦੇ ਨਿਖਿਲ ਗੁਪਤਾ ਨੂੰ ਕਥਿਤ ਤੌਰ ‘ਤੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਗ੍ਰਿਫਤਾਰ ਕਰ ਲਿਆ ਹੈ।
ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ,ਨਿਊਯਾਰਕ (New York) ਵਿੱਚ ਅਮਰੀਕੀ ਅਟਾਰਨੀ ਡੈਮਿਅਨ ਵਿਲੀਅਮਜ਼ (US Attorney Damian Williams) ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ,‘ਮੁਲਜ਼ਮ ਨੇ ਭਾਰਤ ਤੋਂ ਨਿਊਯਾਰਕ ਸ਼ਹਿਰ ਵਿੱਚ ਯਾਤਰਾ ਕਰ ਰਹੇ ਭਾਰਤੀ ਮੂਲ ਦੇ ਇੱਕ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚੀ,ਜੋ ਜਨਤਕ ਤੌਰ ’ਤੇ ਸਿੱਖਾਂ ਲਈ ਵੱਖਰੇ ਦੇਸ਼ ਦੀ ਵਕਾਲਤ ਕਰਦਾ ਹੈ।
’ਇਸ ਪੂਰੇ ਬਿਆਨ ਵਿੱਚ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦਾ ਨਾਂ ਕਿਤੇ ਵੀ ਨਹੀਂ ਲਿਖਿਆ ਹੋਇਆ ਸੀ,ਅਮਰੀਕੀ ਨਿਆਂ ਵਿਭਾਗ ਨੇ ਇਸ ਪੂਰੇ ਮਾਮਲੇ ਸਬੰਧੀ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਨਿਖਿਲ ਗੁਪਤਾ ਕਤਲ ਦੀ ਸਾਜ਼ਿਸ਼ ਲਈ ਇੱਕ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੁਆਰਾ ਭਰਤੀ ਕੀਤੇ ਜਾਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਸੀ,ਪ੍ਰੈਸ ਰਿਲੀਜ਼ ਵਿੱਚ ਦੱਸਿਆ ਗਿਆ ਹੈ ਕਿ 52 ਸਾਲਾ ਨਿਖਿਲ ਗੁਪਤਾ ਭਾਰਤੀ ਨਾਗਰਿਕ ਹੈ,ਗੁਪਤਾ ਨੂੰ ਚੈੱਕ ਗਣਰਾਜ ਦੇ ਅਧਿਕਾਰੀਆਂ ਨੇ ਇਸ ਸਾਲ 30 ਜੂਨ ਨੂੰ ਅਮਰੀਕਾ ਅਤੇ ਚੈੱਕ ਗਣਰਾਜ ਦਰਮਿਆਨ ਦੁਵੱਲੀ ਹਵਾਲਗੀ ਸੰਧੀ ਤਹਿਤ ਗ੍ਰਿਫ਼ਤਾਰ ਕੀਤਾ ਸੀ।
ਅਮਰੀਕੀ ਨਿਆਂ ਵਿਭਾਗ ਨੇ ਪ੍ਰੈੱਸ ਰਿਲੀਜ਼ ‘ਚ ਕਿਹਾ ਕਿ ਭਾਰਤ ‘ਚ ਬੈਠੇ ਸੀ.ਸੀ.-1 ਦੇ ਇਸ਼ਾਰੇ ‘ਤੇ ਨਿਖਿਲ ਗੁਪਤਾ ਨੇ ਕਤਲ ਲਈ ‘ਕਾਤਲ’ ਦੀ ਭਾਲ ਸ਼ੁਰੂ ਕਰ ਦਿੱਤੀ,ਇਸ ਦੌਰਾਨ ਨਿਖਿਲ ਇੱਕ ਅਜਿਹੇ ਵਿਅਕਤੀ ਦੇ ਸੰਪਰਕ ਵਿੱਚ ਆਇਆ ਜੋ ਅਪਰਾਧੀਆਂ ਨਾਲ ਜੁੜਿਆ ਹੋਇਆ ਸੀ,ਪਰ ਇਹ ਵਿਅਕਤੀ ਕਾਤਲ ਨਹੀਂ ਸਗੋਂ ਅਮਰੀਕੀ ਏਜੰਸੀਆਂ ਦਾ ਖੁਫੀਆ ਸੂਤਰ ਸੀ,ਇਸੇ ਸੂਤਰ ਨੇ ਨਿਖਿਲ ਗੁਪਤਾ ਦੀ ਜਾਣ-ਪਛਾਣ ਇਕ ਵਿਅਕਤੀ ਨਾਲ ਕਰਵਾਈ,ਜਿਸ ਨੂੰ ਸੁਪਾਰੀ ਕਿੱਲਰ ਦੱਸਿਆ ਗਿਆ,ਇਹ ਸਰੋਤ ਅਤੇ ਸੁਪਾਰੀ ਕਿੱਲਰ ਦੋਵੇਂ ਗੁਪਤ ਏਜੰਟ ਸਨ।