
Chandigarh,2nd December 2023,(Punjab Today News Ca):- ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮੇਂ ਵਿੱਚ ਬਦਲਾਅ ਕੀਤਾ ਹੈ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Govt) ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ।