spot_img
Saturday, May 4, 2024
spot_img
spot_imgspot_imgspot_imgspot_img
Homeਪੰਜਾਬਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਨਾਲ ਗੱਲਬਾਤ ਲਈ ਬਣਾਏ ਵਫ਼ਦ ਦੀ...

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਨਾਲ ਗੱਲਬਾਤ ਲਈ ਬਣਾਏ ਵਫ਼ਦ ਦੀ 9 ਦਸੰਬਰ ਨੂੰ ਹੋਵੇਗੀ ਇਕੱਤਰਤਾ-ਐਡਵੋਕੇਟ ਹਰਜਿੰਦਰ ਸਿੰਘ ਧਾਮੀ

Punjab Today News Ca:-

Amritsar Sahib,08 Dec,(Punjab Today News Ca):- ਭਾਈ ਬਲਵੰਤ ਸਿੰਘ ਰਾਜੋਆਣਾ (Bhai Balwant Singh Rajoana) ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬਣਾਏ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਹੋਵੇਗੀ। 

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਭਲਕੇ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ (Shri Amritsar) ਵਿਖੇ ਸੱਦੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments