Chandigarh,19 Jan,(Punjab Today News Ca):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਪੰਜਾਬ ਬਚਾਓ ਯਾਤਰਾ 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ,ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਵਿਖੇ ਨਤਮਸਤਕ ਹੋਣ ਮਗਰੋਂ ਯਾਤਰਾ ਸ਼ੁਰੂ ਕਰਨਗੇ,ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰ ਹਲਕੇ ਵਿਚ ਇਕ ਨਿਸ਼ਚਿਤ ਥਾਂ ’ਤੇ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਗੱਲਬਾਤ ਕਰਨਗੇ।
ਉਹਨਾਂ ਕਿਹਾ ਕਿ ਪਾਰਟੀ ਨੂੰ ਮਿਲੀ ਫੀਡਬੈਕ (Feedback) ਦੇ ਮੁਤਾਬਕ ਸਮਾਜ ਦਾ ਹਰ ਵਰਗ ਪੀੜਤ ਹੈ,ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਾਰ-ਵਾਰ ਫਸਲ ਫੇਲ੍ਹ ਹੋਣ ਮਗਰੋਂ ਵੀ ਮੁਆਵਜ਼ਾ ਨਹੀਂ ਮਿਲਿਆ,ਗਰੀਬ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਗਈ ਹੈ,ਸਰਕਾਰੀ ਨੌਕਰੀਆਂ ਵਿਚ ਪੰਜਾਬੀਆਂ ਦੀ ਥਾਂ ਬਾਹਰਲੇ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ,ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ (Senior Leader Dr. Daljit Singh Cheema) ਨੇ ਦੱਸਿਆ ਕਿ ਯਾਤਰਾ ਦੌਰਾਨ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਦੱਸਿਆ ਜਾਵੇਗਾ।
ਕਿ ਕਿਵੇਂ ਸਮੇਂ ਦੀਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀਆਂ ਸਰਕਾਰਾਂ ਨੇ ਸੂਬੇ ਦਾ ਵਿਕਾਸ ਕਰਵਾਇਆ,ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਕੀਤੇ ਸਾਰੇ ਵਾਅਦੇ ਵਿਸਾਰ ਕੇ ਪੰਜਾਬੀਆਂ ਨਾਲ ਧਰੋਹ ਕਮਾਇਆ ਹੈ ਅਤੇ ਨਾ ਤਾਂ ਕੋਈ ਵੀ ਵਿਕਾਸ ਕਾਰਜ ਕੀਤਾ ਤੇ ਰੋਜ਼ਗਾਰ ਦਿੱਤਾ ਅਤੇ ਨਾ ਹੀ ਕਿਸਾਨਾਂ,ਵਪਾਰੀਆਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਦਸ਼ਾ ਸੁਧਾਰਨ ਵਾਸਤੇ ਕੱਖ ਵੀ ਨਹੀਂ ਕੀਤਾ,ਉਹਨਾਂ ਕਿਹਾ ਕਿ ਅਸੀਂ ਹਰ ਹਲਕੇ ਵਿਚ ਜਾਵਾਂਗੇ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਇਕ ਦਿਨ ਵਿਚ ਦੋ ਹਲਕੇ ਕਵਰ ਕਰਨਗੇ,ਅਸੀਂ ਲੋਕਾਂ ਨੂੰ ਦੱਸਾਂਗੇ ਕਿ ਕਾਂਗਰਸ ਤੇ ਆਪ ਸਰਕਾਰ ਨੇ ਕੀ ਕੀਤਾ ਹੈ,ਤੇ ਲੋਕਾਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਦੀ ਤੁਲਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਨਾਲ ਤੁਲਨਾ ਕਰਨ ਵਾਸਤੇ ਆਖਾਂਗੇ।