spot_img
Saturday, April 27, 2024
spot_img
spot_imgspot_imgspot_imgspot_img
Homeਰਾਸ਼ਟਰੀਵਿਰੋਧੀ ਗਠਜੋੜ ‘ਇੰਡੀਆ’ ਨੂੰ ਝਟਕਾ,ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ...

ਵਿਰੋਧੀ ਗਠਜੋੜ ‘ਇੰਡੀਆ’ ਨੂੰ ਝਟਕਾ,ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ’ਚ ਇਕੱਲੇ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ

Punjab Today News Ca:-

Kolkata,(Punjab Today News Ca):- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ (Mamata Banerjee) ਨੇ ਬੁਧਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਸੂਬੇ ’ਚ ਆਗਾਮੀ ਲੋਕ ਸਭਾ ਚੋਣਾਂ (Lok Sabha Elections) ਇਕੱਲੇ ਲੜਨ ਦਾ ਫ਼ੈਸਲਾ ਕੀਤਾ ਹੈ। ਮਮਤਾ ਬੈਨਰਜੀ ਨੇ ਕਿਹਾ, ‘‘ਮੈਂ ਉਨ੍ਹਾਂ (ਕਾਂਗਰਸ) ਨੂੰ ਸੀਟਾਂ ਦੀ ਵੰਡ ਦਾ ਪ੍ਰਸਤਾਵ ਦਿਤਾ ਸੀ ਪਰ ਉਨ੍ਹਾਂ ਨੇ ਸ਼ੁਰੂ ’ਚ ਹੀ ਇਸ ਨੂੰ ਰੱਦ ਕਰ ਦਿਤਾ। ਸਾਡੀ ਪਾਰਟੀ ਨੇ ਹੁਣ ਬੰਗਾਲ ਵਿਚ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ।’’ ਮੁੱਖ ਮੰਤਰੀ ਨੇ ਸੀਟਾਂ ਦੀ ਵੰਡ ਬਾਰੇ ਮੀਡੀਆ ਰੀਪੋਰਟਾਂ ਦਾ ਵੀ ਖੰਡਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ’ਤੇ ਕਾਂਗਰਸ ਦੇ ਕਿਸੇ ਵੀ ਮੈਂਬਰ ਨਾਲ ਗੱਲ ਨਹੀਂ ਕੀਤੀ ਹੈ। 

ਉਨ੍ਹਾਂ ਕਿਹਾ, ‘‘ਹੁਣ ਅਸੀਂ ਫੈਸਲਾ ਕੀਤਾ ਹੈ ਕਿ ਬੰਗਾਲ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ।’’ ਸੂਤਰਾਂ ਮੁਤਾਬਕ ਮਮਤਾ ਦੀ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਉਸ ਨੂੰ ਸਿਰਫ ਦੋ ਸੀਟਾਂ ਦੀ ਪੇਸ਼ਕਸ਼ ਕੀਤੀ ਹੈ, ਜਿਸ ਨੂੰ ਲੈ ਕੇ ਦੋਹਾਂ ਪਾਰਟੀਆਂ ’ਚ ਖਿੱਚੋਤਾਣ ਵਧ ਗਿਆ ਹੈ। ਪਛਮੀ ਬੰਗਾਲ ਦੀਆਂ ਦੋ ਪ੍ਰਮੁੱਖ ਪਾਰਟੀਆਂ ਤ੍ਰਿਣਮੂਲ ਕਾਂਗਰਸ, ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.-ਐਮ) 28 ਵਿਰੋਧੀ ਪਾਰਟੀਆਂ ਦੇ ‘ਇੰਡੀਆ’ ਗੱਠਜੋੜ ਦਾ ਹਿੱਸਾ ਹੈ। ਬੈਨਰਜੀ ਨੇ ਇਹ ਵੀ ਕਿਹਾ ਕਿ ਪਾਰਟੀ ਦਾ ਸੂਬੇ ’ਚ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੋਵੇਗਾ। 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments