asd
spot_img
Monday, July 15, 2024
spot_img
spot_imgspot_imgspot_imgspot_img
Homeਪੰਜਾਬਪੰਜਾਬੀ ਗਾਇਕ ਬੱਬੂ ਮਾਨ ਦੀ ਕੋਠੀ ਨੇੜੇ ਬਦ.ਮਾਸ਼ ਦਾ ਐਨਕਾਊਂਟਰ,ਪੌਸ਼ ਇਲਾਕੇ ‘ਚ...

ਪੰਜਾਬੀ ਗਾਇਕ ਬੱਬੂ ਮਾਨ ਦੀ ਕੋਠੀ ਨੇੜੇ ਬਦ.ਮਾਸ਼ ਦਾ ਐਨਕਾਊਂਟਰ,ਪੌਸ਼ ਇਲਾਕੇ ‘ਚ ਹੋਈ ਫਾਇ.ਰਿੰਗ

Punjab Today News Ca:-

Chandigarh,08 Feb,2024,(Punjab Today News Ca):- ਪੰਜਾਬੀ ਗਾਇਕ ਬੱਬੂ ਮਾਨ (Punjabi Singer Babbu Maan) ਦੀ ਕੋਠੀ ਨੇੜੇ ਪੁਲਿਸ ਵੱਲੋਂ ਇੱਕ ਬਦਮਾਸ਼ ਦਾ ਐਨਕਾਊਂਟਰ (Encounter) ਕੀਤਾ ਗਿਆ। ਇਹ ਬਦਮਾਸ਼ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ ਸੀ, ਜਿਸ ‘ਤੇ ਪੁਲਿਸ ਨੇ ਇਸ ਦਾ ਪਿੱਛਾ ਕੀਤਾ,ਵੀਰਵਾਰ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operation Cell) ਦੀ ਟੀਮ ਨੇ ਇੱਕ ਗੈਂਗਸਟਰ ਨੂੰ ਗੋਲੀ ਮਾਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਹ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ।ਸਿਵਲ ਡਰੈੱਸ ਵਿਚ ਪੁਲਿਸ ਉਸ ਦੇ ਪਿੱਛੇ ਲੱਗੀ ਹੋਈ ਸੀ। ਆਪਣੇ ਆਪ ਨੂੰ ਘਿਰਿਆ ਦੇਖ ਕੇ ਸੈਕਟਰ-71 ਦੇ ਇਕ ਘਰ ਵਿਚ ਦਾਖਲ ਹੋ ਗਿਆ।

ਜਦੋਂ ਪੁਲਿਸ ਨੇ ਉਸ ਨੂੰ ਘੇਰ ਲਿਆ ਤਾਂ ਉਹ ਛਾਲ ਮਾਰ ਕੇ ਦੂਜੇ ਘਰ ਦੀ ਛੱਤ ’ਤੇ ਚੜ੍ਹ ਗਿਆ।ਇਸ ਤੋਂ ਬਾਅਦ ਪੁਲਿਸ ਨੇ ਹਵਾ ‘ਚ ਫਾਇਰਿੰਗ ਕੀਤੀ ਅਤੇ ਉਸ ਨੂੰ ਹੇਠਾਂ ਆਉਣ ਲਈ ਕਿਹਾ ਪਰ ਉਸ ਨੇ ਅਜਿਹਾ ਨਹੀਂ ਕੀਤਾ। ਇਸ ’ਤੇ ਪੁਲਿਸ ਮੁਲਾਜ਼ਮਾਂ ਨੇ ਛੱਤ ’ਤੇ ਚੜ੍ਹ ਕੇ ਉਸ ਨੂੰ ਘੇਰ ਲਿਆ। ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਇਸ ਕਾਰਨ ਉਹ ਉਥੇ ਡਿੱਗ ਗਿਆ ਅਤੇ ਪੁਲਿਸ ਨੇ ਉਸ ਨੂੰ ਫੜ ਲਿਆ। ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਨੂੰ ਵੀ ਕਾਫੀ ਵਾਰ ਧਮਕੀਆਂ ਆ ਚੁੱਕੀਆਂ ਹਨ, ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪੂਰੇ ਇਲਾਕੇ ਵਿੱਚ ਥਾਣਾ ਮਟੌਰ ਦੀ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_img

Most Popular

Recent Comments